15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

1956 ਦੇ ਐਕਟ ਨੂੰ ਨਾ ਬਦਲਣ ਲਈ ਸੰਤ ਸੀਚੇਵਾਲ ਵਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ

ਅਜੀਤ ਡੈਸਕ 27-06-2026
ਸੁਲਤਾਨਪੁਰ ਲੋਧੀ , 26 ਜੂਨ (ਨਰੇਸ਼ ਹੈਪੀ, ਥਿੰਦ)-ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਲਈ ਬਣੇ 1956 ਦੇ ਐਕਟ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਨਾ ਕਰਨ ਦੀ ਮੰਗ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖਿਆ ਹੈ । ਉਨ੍ਹਾਂ ਵੱਲੋਂ ਇਸ ਪੱਤਰ ਦਾ ਉਤਾਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੂੰ ਵੀ ਭੇਜ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ । ਆਪਣੇ ਪੱਤਰ ਵਿਚ ਸੰਤ ਸੀਚੇਵਾਲ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਦਖ਼ਲਅੰਦਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਹਾਰਾਸ਼ਟਰ ਸਰਕਾਰ ਇਸ ਮਾਮਲੇ ਵਿਚ ਅੱਗੇ ਵਧਦੀ ਹੈ ਤਾਂ ਇਸ ਦਾ ਵਿਰੋਧ ਸਿਰਫ਼ ਮਹਾਰਾਸ਼ਟਰ ਤੱਕ ਸੀਮਤ ਨਹੀਂ ਰਹੇਗਾ, ਸਗੋਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਵੀ ਤਿੱਖਾ ਪ੍ਰਤੀਕਰਮ ਸਾਹਮਣੇ ਆ ਸਕਦਾ ਹੈ, ਜਿਸ ਦਾ ਭਾਜਪਾ ਸਰਕਾਰ ਨੂੰ ਸਾਹਮਣਾ ਕਰਨਾ ਪਵੇਗਾ।
ਪਿਛਲੀ ਖ਼ਬਰ ਬਿਜਲੀ ਗਰਿਮਾਪੂਰਨ ਜੀਵਨ ਦੇ ਅਧਿਕਾਰ ਦਾ ਅਟੁੱਟ ਹਿੱਸਾ-ਹਾਈ ਕੋਰਟ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਜੇਲ੍ਹਾਂ ’ਚ ਸਿਹਤ ਅਤੇ ਮੁੜ-ਵਸੇਬੇ ਨੂੰ ਮਜ਼ਬੂਤ ਕੀਤਾ-ਜੇਲ੍ਹ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।