26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਆਵਾਰਾ ਕੁੱਤਿਆਂ ਦੇ ਬੁਰੀ ਤਰ੍ਹਾਂ ਨੋਚਣ ਨਾਲ ਵਿਅਕਤੀ ਦੀ ਦਰਦਨਾਕ ਮੌਤ

ਅਜੀਤ ਡੈਸਕ 29-06-2026

ਅਜੀਤਵਾਲ (ਮੋਗਾ), 28 ਜੂਨ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਕਪੂਰੇ ਵਿਖੇ ਸਨਿੱਚਰਵਾਰ ਐਤਵਾਰ ਦੀ ਰਾਤ ਨੂੰ ਖੇਤਾਂ ਤੋਂ ਕੰਮ ਕਰਕੇ ਵਾਪਸ ਆ ਰਹੇ ਮਜ਼ਦੂਰ ਦੀ ਆਵਾਰਾ ਕੁੱਤਿਆਂ ਵਲੋਂ ਬੁਰੀ ਤਰ੍ਹਾਂ ਨਾਲ ਨੋਚ ਕੇ ਮਾਰ ਦਿੱਤਾ। ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਕਪੂਰੇ ਉਮਰ ਕਰੀਬ 50 ਸਾਲ ਜੋ ਕਿ ਪਿੰਡ ਦੇ ਕਿਸਾਨ ਨਾਲ ਮਜ਼ਦੂਰ ਵਜੋਂ ਕੰਮ ਕਰਦਾ ਸੀ ਤੇ ਰਾਤ ਨੂੰ ਖੇਤਾਂ ਤੋਂ ਪਾਣੀ ਆਦਿ ਲਗਾ ਘਰ ਵਾਪਸ ਆ ਰਿਹਾ ਸੀ, ਰਸਤੇ ਵਿਚ ਆਵਾਰਾ ਕੁੱਤਿਆਂ ਨੇ ਇਸ ਨੂੰ ਬੁਰੀ ਤਰਾਂ ਨਾਲ ਨੋਚ ਖਾਦਾ, ਜਿਸ ਨਾਲ ਉਸ ਦੀਆਂ ਲੱਤਾਂ, ਪੇਟ ਗਰਦਨ, ਮੂੰਹ ਉੱਪਰ ਡੂੰਘੇ ਜ਼ਖ਼ਮ ਹੋ ਗਏ ਤੇ ਉਸ ਦੀ ਮੌਤ ਹੋ ਗਈ । ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਰੋਂਦਿਆਂ ਕੁਰਲਾਉਂਦਿਆਂ ਦੱਸਿਆ ਕਿ ਸਰਬਜੀਤ ਹੀ ਘਰ ਵਿਚ ਪਰਿਵਾਰ ਦੀ ਰੋਜੀ ਰੋਟੀ ਚਲਾਉਂਦਾ ਸੀ ਤੇ ਉਸ ਦੀ ਦਰਦਨਾਕ ਮੌਤ ਨੇ ਪਰਿਵਾਰ ਨੂੰ ਬੁਰੀ ਤਰਾਂ ਝੰਜੋੜ ਕਿ ਰੱਖ ਦਿੱਤਾ ਹੈ । ਪਿੰਡ ਵਾਸੀ ਗੁਰਪ੍ਰੀਤ ਸਿੰਘ ਨੇ ਇਨ੍ਹਾਂ ਆਵਾਰਾ ਖ਼ੂੰਖ਼ਾਰ ਕੁੱਤਿਆਂ ਵਲੋਂ ਪਹਿਲਾਂ ਵੀ ਕਈ ਲੋਕਾਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ । ਪਿੰਡ ਵਾਸੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਤੋਂ ਇਸ ਪਰਿਵਾਰ ਦੀ ਆਰਥਿਕ ਸਹਾਇਤਾ ਦੀ ਮੰਗ ਕਰਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਇਨ੍ਹਾਂ ਕੁੱਤਿਆਂ ਦੇ ਪੱਕੇ ਹੱਲ ਦੀ ਮੰਗ ਕੀਤੀ।

ਪਿਛਲੀ ਖ਼ਬਰ ਪਾਵਰਕਾਮ ਹੋਇਆ ਬੇਹਾਲ, ਸੂਬੇ ’ਚ ਬਿਜਲੀ ਦੀ ਮੰਗ 16844 ਮੈਗਾਵਾਟ ਤੋਂ ਟੱਪੀ ਅਗਲੀ ਖ਼ਬਰ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।