26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੁੱਖ ਮੰਤਰੀ ਵਲੋਂ ਪੰਜਾਬ ਭਰ ਵਿਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਅਜੀਤ ਡੈਸਕ 29-06-2026

ਚੰਦਬਾਜਾ (ਫ਼ਰੀਦਕੋਟ), 28 ਜੂਨ (ਜਸਵੰਤ ਸਿੰਘ ਪੁਰਬਾ, ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜ ਅੰਦਰ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਇਕੋ ਵੇਲੇ ਇਹ ਜਿੰਮ ਲੋਕ ਅਰਪਣ ਕੀਤੇ ਗਏ ਹਨ। ਇਹ ਜਿੰਮ ਬੜੇ ਮਾਰਡਰਨ ਤਰੀਕੇ ਨਾਲ ਤਿਆਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 15 ਜੁਲਾਈ ਤੱਕ ਪੰਜਾਬ ਵਿਚ 3100 ਖੇਡ ਮੈਦਾਨ ਵੀ ਲੋਕ ਅਰਪਣ ਕਰ ਦਿੱਤੇ ਜਾਣਗੇ ਅਤੇ ਜਿੰਮਾਂ ਦੀ ਗਿਣਤੀ ਵਿਚ 3000 ਦੇ ਕਰੀਬ ਪਹੁੰਚ ਜਾਵੇਗੀ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਸਰਬਜੀਤ ਸਿੰਘ ਵੀ ਹਾਜ਼ਰ ਸਨ। ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ 1,791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਹਿਯੋਗ ਨਾਲ ਸੂਬਾ ਸਰਕਾਰ ਪੰਜਾਬ ਭਰ ਵਿਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰ ਰਹੀ ਹੈ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ ਅਤੇ ਇਸ ਦੇ ਨਾਲ ਹੀ ਟਿਕਾਊ ਖੇਤੀਬਾੜੀ ਵਰਤੋਂ ਲਈ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਸਹਾਇਤਾ ਰਾਸ਼ੀ ਬਾਰੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ, ਜੋ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਚੇਅਰਮੈਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਅਮਨਦੀਪ ਸਿੰਘ ਬਾਬਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

ਪਿਛਲੀ ਖ਼ਬਰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਸੁਰੱਖਿਆ ਬੰਨ੍ਹ ਨੂੰ ਲੈ ਕੇ ਸਰਹੱਦੀ ਖੇਤਰ ਅੰਦਰ ਕੇਂਦਰ ਸਰਕਾਰ ਵਿਰੁੱਧ ਮਾਹੌਲ ਪ... ਅਗਲੀ ਖ਼ਬਰ ਧਾਰਮਿਕ ਸਥਾਨਾਂ ਦੀ ਆੜ ’ਚ ਗੈਰਕਾਨੂੰਨੀ ਲੱਕੀ ਡਰਾਅ ਦੀ ਭਰਮਾਰ ਪੁਲਿਸ ਪ੍ਰਸ਼ਾਸਨ ਨੇ ਧਾਰੀ ਚੁੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।