25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਨਾਇਬ ਸਿੰਘ ਸੈਣੀ ਨੇ ਕੀਤੀ ਸੂਰਮਾ ਮੁਹਿੰਮ ਦੀ ਸ਼ਲਾਘਾ, ਨਸ਼ੇ ’ਤੇ ਮੰਗਿਆ 4 ਸਾਲਾਂ ਦਾ ਲੇਖਾ-ਜੋਖਾ

ਅਜੀਤ ਡੈਸਕ 29-06-2026

ਲੁਧਿਆਣਾ, 28 ਜੂਨ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਸੂਰਮਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ੇ ਖ਼ਿਲਾਫ਼ ਹਰ ਯਤਨ ਸਵਾਗਤ ਯੋਗ ਹੈ, ਪਰ ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪਿਛਲੇ ਚਾਰ ਚਾਲਾਂ ਦੌਰਾਨ ਨਸ਼ੇ ਨੂੰ ਰੋਕਣ ਲਈ ਕਿਹੜੇ ਠੋਸ ਕਦਮ ਚੁੱਕੇ ਗਏ ਤੇ ਕਿਹੜੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਦਾਅਵਿਆਂ ਨੂੰ ਹਕੀਕਤ ਵਿਚ ਬਦਲਣ ਵਿਚ ਅਸਫਲ ਰਹੀ ਹੈ। ਇਸ ਮੌਕੇ ਉਨ੍ਹਾਂ ਸੰਤ ਕਬੀਰ ਦਾਸ ਜੀ ਦੀ ਜਯੰਤੀ ਮੌਕੇ ਸਤਿਕਾਰ ਭੇਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਮਾਜ ਵਿਚ ਫੈਲੀਆਂ ਕੁਰੀਤੀਆਂ, ਅੰਧਵਿਸ਼ਵਾਸਾਂ ਅਤੇ ਬੁਰਾਈਆਂ ਨੂੰ ਦੂਰ ਕਰਨ ਲਈ ਅਹਿਮ ਯੋਗਦਾਨ ਪਾਇਆ। ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਅਮਰੀਕ ਸਿੰਘ ਆਲੀਵਾਲ ਤੇ ਹੋਰ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ’ਚ ਮੁੱਖ ਮਾਰਗ ਕੀਤਾ ਜਾਮ ਅਗਲੀ ਖ਼ਬਰ ਨੀਟ-ਯੂ.ਜੀ. ਪ੍ਰੀਖਿਆਵਾਂ ਵਿਚ ਹੋਣਗੇ ਸਥਾਈ ਸਖ਼ਤ ਪ੍ਰਬੰਧ, 2026 ਪ੍ਰੀਖਿਆ ਮਾਡਲ ਨੂੰ ਮਿਲੀ ਪ੍ਰਵਾਨਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।