03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅੱਡਾ ਕਿਸ਼ਨਗੜ੍ਹ ਨਜ਼ਦੀਕ ਦਰਦਨਾਕ ਸੜਕ ਹਾਦਸਾ, ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਅਜੀਤ ਡੈਸਕ 30-06-2026

ਕਿਸ਼ਨਗੜ੍ਹ 29 ਜੂਨ (ਹੁਸਨ ਲਾਲ) ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਿਸ਼ਨਗੜ੍ਹ ਨਜ਼ਦੀਕ ਸਵੇਰੇ 5:30 ਵਜੇ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ, ਦੋ ਕਾਰਾਂ ਦੀ ਭਿਆਨਕ ਟੱਕਰ ਵਿਚ ਇੱਕ ਕਾਰ ਵਿਚ ਸਵਾਰ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਅਤੇ ਦੂਸਰੀ ਕਾਰ ਸਵਾਰ ਪੰਜ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ. ਦੇ ਡਿਊਟੀ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਹਿੰਮਤਪੁਰ ਜ਼ਿਲ੍ਹਾ ਹੁਸ਼ਿਆਰਪੁਰ ਆਪਣੀ ਪਤਨੀ ਹਰਪ੍ਰੀਤ ਕੌਰ, ਬੇਟਾ ਅਰਸ਼ਪ੍ਰੀਤ ਸਿੰਘ ਤੇ ਸੰਤੋਸ਼ ਕੌਰ ਨਾਲ ਬਲੀਨੋ ਕਾਰ ਵਿਚ ਸਵਾਰ ਹੋ ਕੇ ਭੋਗਪੁਰ ਵਲੋਂ ਜਲੰਧਰ ਵੱਲ ਨੂੰ ਜਾ ਰਹੇ ਸਨ ਜਦੋਂ ਉਹ ਕਿਸ਼ਨਗੜ੍ਹ ਚੌਂਕ ਤੋਂ ਡੀ.ਏ.ਵੀ. ਯੂਨੀਵਰਸਿਟੀ ਵਿਚਕਾਰ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਜਲੰਧਰ ਵੱਲੋਂ ਪਠਾਨਕੋਟ ਵੱਲ ਨੂੰ ਜਾ ਰਹੀ ਇੱਕ ਕਰੇਟਾ ਕਾਰ ਵਿਚ ਜਾ ਟਕਰਾਈ । ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਦੇ ਪੜਖਚੇ ਉੱਡ ਗਏ। ਇਸ ਹਾਦਸੇ ਵਿਚ ਬਲੀਨੋ ਕਾਰ ਸਵਾਰ ਚਾਰ ਲੋਕ ਜੋ ਇੱਕੋ ਪਰਿਵਾਰ ਦੇ ਮੈਂਬਰ ਸਨ ਦੀ ਦਰਦਨਾਕ ਮੌਤ ਹੋ ਗਈ ਤੇ ਕਰੇਟਾ ਕਾਰ ਸਵਾਰ ਅਲੀਨਾ ਖਾਨ ਪੁੱਤਰੀ ਅਬਦੁਲ ਸਇਦ ਖਾਨ, ਪ੍ਰਵੀਨ ਖਾਨ ਪੁੱਤਰ ਅਬਦੁਲ ਸਇਦ ਖਾਨ, ਅਬਦੁਲ ਫ਼ੈਜ਼ਲ ਖਾਨ ਪੁੱਤਰੀ ਅਬਦੁਲ ਸਇਦ ਖਾਨ, ਮੈਨਾਲ ਖਾਨ ਪੁੱਤਰੀ ਅਬਦੁਲ ਸਇਦ ਖਾਨ ਸਾਰੇ ਨਿਵਾਸੀ ਬਰੇਲੀ ਉੱਤਰ ਪ੍ਰਦੇਸ਼ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਐਸ.ਐਸ.ਐਫ. ਦੀ ਟੀਮ ਵਲੋਂ ਜਲੰਧਰ ਦੇ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ । ਇਸ ਸਬੰਧ ਵਿਚ ਸੂਚਨਾ ਮਿਲਣ ’ਤੇ ਪੁਲਿਸ ਚੌਂਕੀ ਅਲਾਵਲਪੁਰ ਦੇ ਇੰਚਾਰਜ ਹਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਦੋਵੇਂ ਕਾਰਾਂ ਨੂੰ ਆਪਣੇ ਕਬਜ਼ੇ ’ਚ ਲੈਣ ਉਪਰੰਤ ਅਗਲੀ ਕਾਰਵਾਈ ਕੀਤੀ ਜਾ ਰਹੀ ਸੀ।

ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ’ਚੋਂ ਅਚਾਨਕ ਰਾਵੀ ਦਰਿਆ ’ਚ ਛੱਡਿਆ ਪਾਣੀ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਘਰ-ਘਰ ਜਾ ਕੇ ਪਿਲਾਈਆਂ ਗਈਆਂ ‘ਜ਼ਿੰਦਗੀ ਦੀਆਂ ਦੋ ਬੂੰਦਾਂ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।