04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਦਿੱਲੀ ਦੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਿਆਸੀ ਲਾਹੇ ਲਈ ਲਿਆਂਦਾ ਕਾਨੂੰਨ-ਰੰਧਾਵਾ

ਅਜੀਤ ਡੈਸਕ 30-06-2026

ਚੰਡੀਗੜ੍ਹ, 29 ਜੂਨ (ਵਿਕਰਮਜੀਤ ਸਿੰਘ ਮਾਨ)-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬੇਅਦਬੀ ਵਰਗੇ ਬੇਹੱਦ ਸੰਵੇਦਨਸ਼ੀਲ ਤੇ ਪੰਥ ਨਾਲ ਜੁੜੇ ਗੰਭੀਰ ਮੁੱਦੇ ’ਤੇ ਪੰਜਾਬ ਸਰਕਾਰ ਦਾ ਰਵੱਈਆ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਤੇ ਚਿੰਤਾਜਨਕ ਹੈ । ਉਨ੍ਹਾਂ ਕਿਹਾ ਕਿ ਅੱਜ ਹੋਈ ਪੰਥਕ ਕਚਹਿਰੀ ਦੀ ਚਰਚਾ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੇ ਬਿਨਾਂ ਬਿੱਲ ਦਾ ਡੂੰਘਾਈ ਨਾਲ ਅਧਿਐਨ ਕੀਤੇ ਤੇ ਬਿਨਾਂ ਲੋੜੀਂਦੀ ਚਰਚਾ ਦੇ ਹੀ ਬੇਅਦਬੀ ਬਿੱਲ ਨੂੰ ਆਪਣੀ ਸਹਿਮਤੀ ਦੇ ਦਿੱਤੀ । ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਮਹਿਜ਼ ਸਿਆਸੀ ਲਾਹੇ ਲਈ ਇਸ ਮਹੱਤਵਪੂਰਨ ਕਾਨੂੰਨ ਦੇ ਮੂਲ ਅਤੇ ਸੰਵੇਦਨਸ਼ੀਲ ਪਹਿਲੂਆਂ ਨੂੰ ਅਣਡਿੱਠਾ ਕਰ ਦਿੱਤਾ ਜੋ ਬੇਹੱਦ ਨਿੰਦਣਯੋਗ ਹੈ।

ਪਿਛਲੀ ਖ਼ਬਰ ਭਾਖੜਾ ਡੈਮ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ, ਏ.ਆਈ. ਰੀਲਾਂ ਨਾਲ ਕੀਤਾ ਜਾ ਰਿਹਾ ਹੈ ਕੂੜਾ ਪ੍ਰਚਾਰ ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਨੇ ਪੈਰਾ-ਰਾਈਫਲ ਨਿਸ਼ਾਨੇਬਾਜ਼ ਰੀਨਾ ਰਾਣੀ ਨੂੰ ਵਿੱਤੀ ਸਹਾਇਤਾ ਦੇ ਕੇ ਉਤਸ਼ਾਹਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।