05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਬਸਿਡੀ ਵਾਲੀ ਯੂਰੀਆ ਖਾਦ ਦੇ ਘੁਟਾਲੇ ਨੂੰ ਲੈ ਕੇ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਪੰਜਾਬ ਨੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਅਜੀਤ ਡੈਸਕ 30-06-2026

 ਸੰਦੌੜ, 29 ਜੂਨ (ਗੁਰਪ੍ਰੀਤ ਸਿੰਘ ਚੀਮਾ) ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਰਜਿ. ਪੰਜਾਬ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਦੀਆਂ ਸਹਿਕਾਰੀ ਸੰਸਥਾਵਾਂ ਮਾਰਕਫੈੱਡ ਅਤੇ ਮਿਲਕਫ਼ੈੱਡ ਦੇ ਪਸ਼ੂ ਖੁਰਾਕ ਕਾਰਖਾਨਿਆਂ ਵਿਚੋਂ ਖੇਤੀਬਾੜੀ ਲਈ ਵਰਤੇ ਜਾਂਦੇ ਨੀਮ ਵਾਲੇ ਯੂਰੀਆ ਦਾ ਵੱਡੀ ਮਾਤਰਾ ਵਿਚ ਬਰਾਮਦ ਹੋਣਾ ਬਹੁਤ ਵੱਡੇ ਸਵਾਲ ਪੈਦਾ ਕਰਦਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਰਜਿ. ਪੰਜਾਬ ਦੇ ਪ੍ਰਧਾਨ ਬੀਰਇੰਦਰ ਸਿੰਘ ਕਪੂਰ, ਮੀਤ ਪ੍ਰਧਾਨ ਧਰਮ ਬਾਂਸਲ ਤੇ ਜਨਰਲ ਸਕੱਤਰ ਗੋਕਲ ਪ੍ਰਕਾਸ਼ ਗੁਪਤਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਬਹੁਤ ਜ਼ਿਆਦਾ ਸਬਸਿਡੀ ਦੇ ਕੇ ਕਿਸਾਨਾਂ ਨੂੰ ਖੇਤੀ ਵਰਤੋਂ ਲਈ ਯੂਰੀਆ ਖਾਦ 266. 50 ਰੁਪਏ ਪ੍ਰਤੀ ਬੋਰੀ ਮੁਹੱਈਆ ਕਰਵਾਇਆ ਜਾਂਦਾ ਹੈ, ਜਿਸ ਦੀ ਬਜ਼ਾਰੀ ਕੀਮਤ ਲਗਭਗ ਦੋ ਹਜ਼ਾਰ ਰੁਪਏ ਪ੍ਰਤੀ ਥੈਲਾ ਬਣਦੀ ਹੈ । ਮਾਰਕਫੈੱਡ ਅਤੇ ਮਿਲਕਫ਼ੈੱਡ ਦੇ ਚਾਰ ਕਾਰਖਾਨਿਆਂ ਵਿਚੋਂ ਐਨੀ ਵੱਡੀ ਮਾਤਰਾ ਵਿਚ ਖੇਤੀਬਾੜੀ ਵਰਤੋਂ ਵਾਲਾ ਯੂਰੀਆ ਮਿਲਣਾ ਜਿੱਥੇ ਕਿਸਾਨੀ ਦੇ ਹੱਕਾਂ ’ਤੇ ਡਾਕਾ ਮਾਰਨ ਦੇ ਬਰਾਬਰ ਹੈ । ਐਸੋਸੀਏਸ਼ਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਕਾਂਡ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਕਿ ਕਿੰਨੇ ਸਮੇਂ ਤੋਂ ਇਹ ਗੈਰ- ਇਖਲਾਕੀ ਗਤੀਵਿਧੀਆਂ ਚੱਲ ਰਹੀਆਂ ਸਨ ਅਤੇ ਇਸ ਕਾਂਡ ਵਿਚ ਸ਼ਾਮਿਲ ਹਰੇਕ ਵਿਅਕਤੀ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਪਿਛਲੀ ਖ਼ਬਰ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਬੀ. ਐੱਸ. ਐੱਫ. ਨੇ ਭਾਰਤੀ ਸਰਹੱਦ ’ਤੇ ਵੱਸਦੇ ਵਸਨੀਕਾਂ ਵਲੋਂ ਕਰਵਾਈ ਮਨੁੱਖੀ ਤਸਕਰੀ ਰੋਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।