06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸੂਬੇ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੇ ਕਿਸਾਨਾਂ ਤੇ ਆਮ ਲੋਕਾਂ ਦਾ ਕੀਤਾ ਬੁਰਾ ਹਾਲ-ਚੰਦੂਮਾਜਰਾ

ਅਜੀਤ ਡੈਸਕ 30-06-2026

ਪਟਿਆਲਾ, 29 ਜੂਨ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਲਗਾਤਾਰ ਲੱਗ ਰਹੇ ਲੰਬੇ ਬਿਜਲੀ ਕੱਟਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਨਾ ਮਿਲਣ ਕਾਰਨ ਖੇਤੀਬਾੜੀ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ । ਘਰੇਲੂ ਅਤੇ ਵਪਾਰਕ ਖਪਤਕਾਰ ਵੀ ਬਿਜਲੀ ਦੇ ਲੰਬੇ ਕੱਟਾਂ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ । ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਜੰਗੀ ਪੱਧਰ ’ਤੇ ਕਦਮ ਚੁੱਕੇ ਜਾਣ।

ਪਿਛਲੀ ਖ਼ਬਰ ਸਿੱਖ ਸੰਗਤ ਦੀ ਆਸਥਾ ਨਾਲ ਇਸ ਤਰ੍ਹਾਂ ਖਿਲਵਾੜ ਕਰਨ ਸਹੀ ਨਹੀਂ-ਦੂਲੋਂ ਅਗਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਅਹਿਰਵਾਂ ਵਿਖੇ ਲਗਾਇਆ ਗੁਰਮਤਿ ਸਿਖਲਾਈ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।