06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪੰਜਾਬ ਨੂੰ ਜਲਦ ਮਿਲ ਸਕਦਾ ਹੈ ਪੱਕਾ ਪੁਲਿਸ ਮੁਖੀ

ਅਜੀਤ ਡੈਸਕ 30-06-2026

ਯੂ. ਪੀ. ਐੱਸ. ਸੀ. ਕਮੇਟੀ ਦੀ ਭਲਕੇ ਹੋਣ ਜਾ ਰਹੀ ਅਹਿਮ ਮੀਟਿੰਗ
ਚੰਡੀਗੜ੍ਹ, 29 ਜੂਨ(ਵਿਕਰਮਜੀਤ ਸਿੰਘ ਮਾਨ)- ਪੰਜਾਬ ਨੂੰ ਜਲਦ ਹੀ ਪੱਕਾ ਪੁਲਿਸ ਮੁਖੀ (ਡੀ.ਜੀ.ਪੀ.) ਮਿਲਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਇਸ ਸਬੰਧ ਵਿਚ ਭਲਕੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਭੇਜੇ ਗਏ ਸੀਨੀਅਰ ਆਈ.ਪੀ.ਐੱਸ. ਅਧਿਕਾਰੀਆਂ ਦੇ ਨਾਮਾਂ ’ਤੇ ਵਿਚਾਰ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਹੀ ਯੂ.ਪੀ.ਐਸ.ਸੀ. ਨੂੰ 14 ਆਈ.ਪੀ.ਐਸ. ਅਧਿਕਾਰੀਆਂ ਦੀ ਸੂਚੀ ਭੇਜੀ ਜਾ ਚੁੱਕੀ ਹੈ ਜਿਨ੍ਹਾਂ ’ਚੋਂ ਯੂ.ਪੀ.ਐਸ.ਸੀ. ਤਿੰਨ ਨਾਮਾਂ ਦੀ ਚੋਣ ਕਰਕੇ ਪੰਜਾਬ ਸਰਕਾਰ ਨੂੰ ਭੇਜੇਗੀ, ਜਿਸ ਵਿਚੋਂ ਪੰਜਾਬ ਸਰਕਾਰ ਦੇ ਨਵੇਂ ਅਤੇ ਪੱਕੇ ਡੀ.ਜੀ.ਪੀ. ਦੀ ਚੋਣ ਕਰਕੇ ਨਿਯੁਕਤੀ ਕਰ ਦੇਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਗੌਰਵ ਯਾਦਵ ਕਾਰਜਕਾਰੀ ਡੀ.ਜੀ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਪ੍ਰਤੀ ਸਿਆਸੀ ਪਾਰਟੀਆਂ ਵਲੋਂ ਇਸ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਲਗਾਤਾਰ ਘੇਰਿਆ ਵੀ ਗਿਆ। ਸੂਤਰਾਂ ਮੁਤਾਬਿਕ ਭਲਕੇ ਹੋਣ ਜਾ ਰਹੀ ਇਸ ਮੀਟਿੰਗ ਦੌਰਾਨ ਯੂ.ਪੀ.ਐੱਸ.ਸੀ. ਪੰਜਾਬ ਸਰਕਾਰ ਵਲੋਂ ਭੇਜੇ ਗਏ ਯੋਗ ਅਧਿਕਾਰੀਆਂ ਦੇ ਨਾਮਾਂ ਵਿਚੋਂ ਨਿਯਮਾਂ ਅਨੁਸਾਰ ਇਕ ਪੈਨਲ ਤਿਆਰ ਕਰੇਗੀ। ਇਹ ਪੈਨਲ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ, ਜਿਸ ਵਿਚੋਂ ਸਰਕਾਰ ਸਥਾਈ ਡੀ.ਜੀ.ਪੀ. ਦੀ ਨਿਯੁਕਤੀ ਦਾ ਅੰਤਿਮ ਫ਼ੈਸਲਾ ਕਰੇਗੀ। ਯੂ.ਪੀ.ਐਸ.ਸੀ ਨੂੰ ਭੇਜੇ ਗਏ ਪੈਨਲ ਵਿਚ ਮੌਜੂਦਾ ਕਾਰਜਕਾਰੀ ਡੀ.ਜੀ.ਪੀ ਦੇ ਇਲਾਵਾ, ਸ਼ਰਦ ਸੱਤਿਆ ਚੌਹਾਨ, ਹਰਪ੍ਰੀਤ ਸਿੰਘ ਸਿੱਧੂ ਅਧਿਕਾਰੀਆਂ ਦੇ ਨਾਮ ਸ਼ਾਮਿਲ ਹਨ। ਜਾਣਕਾਰੀ ਅਨੁਸਾਰ ਨਵੇਂ ਪੱਕੇ ਡੀ.ਜੀ.ਪੀ. ਨੂੰ 2 ਸਾਲ ਦਾ ਕਾਰਜਕਾਲ ਮਿਲੇਗਾ।

ਪਿਛਲੀ ਖ਼ਬਰ ਬੇਅਦਬੀ ਕਾਨੂੰਨ ਵਾਪਸ ਲੈ ਕੇ ਸਿਰਫ਼ ਸਜ਼ਾਵਾਂ ਤੱਕ ਸੀਮਤ ਕਰੇ ਪੰਜਾਬ ਸਰਕਾਰ-ਡਾ. ਚੀਮਾ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਦਾਲਤ ’ਚ ਕੀਤਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।