06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬੇਅਦਬੀ ਕਾਨੂੰਨ ਵਾਪਸ ਲੈ ਕੇ ਸਿਰਫ਼ ਸਜ਼ਾਵਾਂ ਤੱਕ ਸੀਮਤ ਕਰੇ ਪੰਜਾਬ ਸਰਕਾਰ-ਡਾ. ਚੀਮਾ

ਅਜੀਤ ਡੈਸਕ 30-06-2026

ਚੰਡੀਗੜ੍ਹ, 29 ਜੂਨ (ਪ੍ਰੋ .ਅਵਤਾਰ ਸਿੰਘ) - ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੱਜ ਕੀਤੀ ਗਈ ਕਾਰਵਾਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਇਸ ਸੁਚੱਜੇ ਫ਼ੈਸਲੇ ਲਈ ਵਧਾਈ ਦੇ ਪਾਤਰ ਹਨ। ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਮਾਯੂਸ ਕਰਨ ਵਾਲੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ’ਚ ਬਹੁਤੇ ਵਿਧਾਇਕਾਂ ਨੂੰ ਨਵੇਂ ਬਣਾਏ ਗਏ ਬੇਅਦਬੀ ਕਾਨੂੰਨ ਬਾਰੇ ਪੂਰੀ ਜਾਣਕਾਰੀ ਹੀ ਨਹੀਂ ਸੀ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੌਜੂਦਾ ਬੇਅਦਬੀ ਕਾਨੂੰਨ ਨੂੰ ਵਾਪਸ ਲੈ ਕੇ ਇਸ ਨੂੰ ਸਿਰਫ਼ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਤੱਕ ਹੀ ਸੀਮਤ ਕੀਤਾ ਜਾਵੇ ।

ਪਿਛਲੀ ਖ਼ਬਰ ‘ਕੈਰੀ ਆਨ ਜੱਟਾ 4’ ਨੇ ਕਮਾਈ ਦੇ ਤੋੜੇ ਰਿਕਾਰਡ ਅਗਲੀ ਖ਼ਬਰ ਪੰਜਾਬ ਨੂੰ ਜਲਦ ਮਿਲ ਸਕਦਾ ਹੈ ਪੱਕਾ ਪੁਲਿਸ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।