04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 4.43 ਲੱਖ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ, 782.79 ਕਰੋੜ ਰੁਪਏ ਦਾ ਖਰਚ-ਗੁਰਸ਼ਰਨ ਸਿੰਘ ਛੀਨਾ

ਅਜੀਤ ਡੈਸਕ 01-07-2026

 ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ
ਰਾਜਾਸਾਂਸੀ, 30 ਜੂਨ (ਹਰਦੀਪ ਸਿੰਘ ਖੀਵਾ)-ਸਿਹਤ ਪ੍ਰਣਾਲੀ ਨਿਗਮ ਪੰਜਾਬ ਰਾਜ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਸੂਬੇ ਵਿਚ 4,43,906 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ, ਜਿਸ ’ਤੇ ਸਰਕਾਰ ਵਲੋਂ 782.79 ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਗਈ ਹੈ। ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਕਸਦ ਸੂਬੇ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ । ਇਸੇ ਦਿਸ਼ਾ ਵਿਚ ਸਿਹਤ ਖੇਤਰ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸੂਬੇ ਦੇ ਲੱਖਾਂ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ ਅਤੇ ਆਮ ਲੋਕਾਂ ਨੂੰ ਮਹਿੰਗੇ ਇਲਾਜ ਦੇ ਖਰਚ ਤੋਂ ਰਾਹਤ ਮਿਲ ਰਹੀ ਹੈ। ਸ. ਛੀਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋੜ ਪੈਣ ’ਤੇ ਸਰਕਾਰੀ ਸਿਹਤ ਸੰਸਥਾਵਾਂ ਦੀਆਂ ਸੇਵਾਵਾਂ ਦਾ ਨਿਸ਼ਚਿੰਤ ਹੋ ਕੇ ਇਸਤੇਮਾਲ ਕਰਨ ।

ਪਿਛਲੀ ਖ਼ਬਰ 5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਸੰਤ ਸਮਾਜ ਦੇ ਆਗੂਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਪੰਜਾਬ ’ਚ ਕ੍ਰਿਕਟ ਤੇ ਹਾਕੀ ਪ੍ਰੀਮੀਅਰ ਲੀਗ ਸ਼ੁਰੂ ਕਰ ਰਹੇ ਹਾਂ-ਮੁੱਖ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।