04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੇਅਦਬੀ ਕਾਨੂੰਨ ਵਿਵਾਦ ਤੋਂ ਧਿਆਨ ਭਟਕਾਉਣ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਜਾ ਰਹੀ-ਜਾਖੜ

ਅਜੀਤ ਡੈਸਕ 01-07-2026

ਚੰਡੀਗੜ੍ਹ, 30 ਜੂਨ (ਸੰਦੀਪ ਕੁਮਾਰ ਮਾਹਨਾ) –ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੇ ਹੋਰ ਮਾਮਲਿਆਂ ਤੋਂ ਧਿਆਨ ਹਟਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜਲਦ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਦੋਸ਼ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਲਗਾਏ। ਜਾਖੜ ਨੇ ਕਿਹਾ ਕਿ ਜਦੋਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਗੰਭੀਰ ਮੁੱਦੇ ’ਤੇ ਘਿਰਦੀ ਹੈ ਤਾਂ ਲੋਕਾਂ ਦਾ ਧਿਆਨ ਭਟਕਾਉਣ ਲਈ ਨਵੇਂ ਮੁੱਦੇ ਖੜ੍ਹੇ ਕਰਨ ਜਾਂ ਨਵੇਂ ਐਲਾਨ ਕਰਨ ਦੀ ਕੋਸ਼ਿਸ਼ ਕਰਦੀ ਹੈ। ਜਾਖੜ ਨੇ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਉਨ੍ਹਾਂ ਦਾ ਹੱਕ ਹੈ ਪਰ ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ਼ ਤੇ ਜਵਾਬਦੇਹੀ ਦੀ ਮੰਗ ਨੂੰ ਵੀ ਬਰਕਰਾਰ ਰੱਖਣ।

ਪਿਛਲੀ ਖ਼ਬਰ ਬਿਜਲੀ ਕੱਟਾਂ ਅਤੇ ਸਾਜੋ ਸਾਮਾਨ ਦੀ ਘਾਟ ਖਿਲਾਫ਼ ਕਿਸਾਨਾਂ ਨੇ ਅਧਿਕਾਰੀ ਦੇ ਦਫਤਰ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।