19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮਹਿਲਾ ਨੇ ਆਪਣੇ ਤਿੰਨ ਬੱਚਿਆਂ ਸਮੇਤ ਨਹਿਰ ’ਚ ਮਾਰੀ ਛਾਲ, ਬੱਚਿਆਂ ਦੀ ਮੌਕੇ ’ਤੇ ਮੌਤ, ਔਰਤ ਨੂੰ ਲੋਕਾਂ ਨੇ ਬਚਾਇਆ

ਅਜੀਤ ਡੈਸਕ 01-07-2026

ਐੱਸ. ਏ. ਐੱਸ. ਨਗਰ, 30 ਜੂਨ (ਕਪਿਲ ਵਧਵਾ)-ਮੁਹਾਲੀ ਦੇ ਪਿੰਡ ਮਟੌਰ ਦੀ ਰਹਿਣ ਵਾਲੀ ਇਕ ਮਹਿਲਾ ਵਲੋਂ ਰੋਪੜ ਨਹਿਰ ਵਿਚ ਆਪਣੇ ਤਿੰਨ ਮਾਸੂਮ ਬੱਚਿਆਂ ਸਮੇਤ ਛਾਲ ਮਾਰਨ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਦੌਰਾਨ ਤਿੰਨੋਂ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਨੂੰ ਰਾਹਗੀਰਾਂ ਨੇ ਸਮੇਂ ਸਿਰ ਬਚਾ ਲਿਆ । ਮਾਮਲੇ ਨੂੰ ਲੈ ਕੇ ਮ੍ਰਿਤਕ ਬੱਚਿਆਂ ਦੇ ਨਾਨਕੇ ਤੇ ਦਾਦਕੇ ਪਰਿਵਾਰ ਵਲੋਂ ਇਕ-ਦੂਜੇ ’ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ । ਇਸ ਦੌਰਾਨ ਪੁਲਿਸ ਨੇ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਬੀ.ਐੱਨ.ਐੱਸ.ਐੱਸ. ਦੀ ਧਾਰਾ 196 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਅਨੁਸਾਰ ਸ਼ਕੁੰਤਲਾ ਉਰਫ਼ ਸੁਮਨ ਨੇ ਆਪਣੇ ਤਿੰਨ ਬੱਚਿਆਂ 10 ਸਾਲਾ ਤਪਿਸ਼, 7 ਸਾਲਾ ਤਨਵੀ ਅਤੇ 4 ਸਾਲਾ ਨਿਤਿਨ ਸਮੇਤ ਰੋਪੜ ਨਹਿਰ ਵਿਚ ਛਾਲ ਮਾਰ ਦਿੱਤੀ । ਘਟਨਾ ਵਿਚ ਤਿੰਨੋਂ ਬੱਚਿਆਂ ਦੀ ਮੌਤ ਹੋ ਗਈ, ਜਦਕਿ ਮਾਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਨਹਿਰ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ । ਘਟਨਾ ਤੋਂ ਬਾਅਦ ਸ਼ਕੁੰਤਲਾ ਦੇ ਸੱਸ-ਸਹੁਰੇ ਨੇ ਥਾਣਾ ਮਟੌਰ ਦੇ ਬਾਹਰ ਇਕੱਠ ਕਰਕੇ ਦੋਸ਼ ਲਗਾਇਆ ਕਿ ਸ਼ਕੁੰਤਲਾ ਪਹਿਲਾਂ ਤੋਂ ਹੀ ਬੱਚਿਆਂ ਨੂੰ ਮਾਰਨਾ ਚਾਹੁੰਦੀ ਸੀ । ਉਨ੍ਹਾਂ ਦਾ ਕਹਿਣਾ ਹੈ ਕਿ ਕਰੀਬ 10 ਮਹੀਨੇ ਪਹਿਲਾਂ ਉਨ੍ਹਾਂ ਦੇ ਪੁੱਤਰ ਅਤੇ ਸ਼ਕੁੰਤਲਾ ਦੇ ਪਤੀ ਕਮਲ ਨੇ ਖ਼ੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਪਰਿਵਾਰ ਮੁਸ਼ਕਿਲ ਦੌਰ ’ਚੋਂ ਲੰਘ ਰਿਹਾ ਸੀ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ-1 ਗੁਰਚਰਨ ਸਿੰਘ ਨੇ ਦੱਸਿਆ ਕਿ ਮਾਮਲਾ ਪੁਲਿਸ ਦੇ ਧਿਆਨ ’ਚ ਆਉਣ ਤੋਂ ਬਾਅਦ ਸ਼ਕੁੰਤਲਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰੇ ਪਰਿਵਾਰ ‘ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਖੁੱਲ੍ਹਣਗੇ ਸੂਬੇ ਦੇ ਸਕੂਲ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੱਖੀ ਤੇ ਸਿਧਾਂਤਕ ਸੋਚ ਸਦਕਾ ਹਰ ਵਰਗ ਦਾ ਪਾਰਟੀ ’ਚ ਵਧ ਰਿਹਾ ਹੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।