19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਖੁੱਲ੍ਹਣਗੇ ਸੂਬੇ ਦੇ ਸਕੂਲ

ਅਜੀਤ ਡੈਸਕ 01-07-2026

ਐੱਸ. ਏ. ਐੱਸ. ਨਗਰ, 30 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ 1 ਜੂਨ ਤੋਂ 30 ਜੂਨ ਤੱਕ 1 ਮਹੀਨੇ ਦੀਆਂ ਕੀਤੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ 1 ਜੁਲਾਈ ਨੂੰ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਲੱਗਣਗੇ ਤੇ ਬਾਅਦ ਦੁਪਹਿਰ 2 ਵਜੇ ਛੁੱਟੀ ਹੋਵੇਗੀ। ਅਧਿਆਪਕਾਂ ਦਾ ਕਹਿਣਾ ਹੈ ਕਿ ਸਖ਼ਤ ਗਰਮੀ ਦੇ ਬਾਵਜੂਦ ਵਿਦਿਆਰਥੀਆਂ ਵਿਚ ਛੁੱਟੀਆਂ ਤੋਂ ਬਾਅਦ ਮੁੜ ਸਕੂਲ ਖੁੱਲ੍ਹਣ ਨੂੰ ਲੈ ਕੇ ਉਤਸ਼ਾਹ ਦੇਖਿਆ ਜਾ ਰਿਹਾ ਹੈ, ਪਰ ਵੱਡੀ ਗਿਣਤੀ ਅਧਿਆਪਕਾਂ ਦੀਆਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.)-2026 ਮੁਹਿੰਮ, ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਡਰੱਗ ਸੈਂਸਜ ਮੁਹਿੰਮ ਅਤੇ ਹੈਲਥ ਕਾਰਡ ਸਕੀਮ ਆਦਿ ਵਿਚ ਡਿਊਟੀਆਂ ਲੱਗੀਆਂ ਹੋਣ ਕਾਰਨ ਪੰਜਾਬ ਦੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਰਹੇਗੀ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਲੱਖਾਂ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ ।

ਪਿਛਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਮਗਰੋਂ ਅੱਜ ਤੋਂ ਖੁੱਲ੍ਹੇਗਾ ਹਾਈ ਕੋਰਟ, 4.22 ਲੱਖ ਤੋਂ ਵੱਧ ਮਾਮਲੇ ਲੰਬਿਤ ਅਗਲੀ ਖ਼ਬਰ ਮਹਿਲਾ ਨੇ ਆਪਣੇ ਤਿੰਨ ਬੱਚਿਆਂ ਸਮੇਤ ਨਹਿਰ ’ਚ ਮਾਰੀ ਛਾਲ, ਬੱਚਿਆਂ ਦੀ ਮੌਕੇ ’ਤੇ ਮੌਤ, ਔਰਤ ਨੂੰ ਲੋਕਾਂ ਨੇ ਬਚਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।