26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪਾਵਨ ਸਰੂਪ ਮਾਮਲੇ ਦੀ ਸਿੱਟ ਦੇ ਪ੍ਰਮੁਖ ਮੈਂਬਰ ਤੇ ਗੁਰਸਿੱਖ ਏ.ਸੀ.ਪੀ. ਹਰਮਿੰਦਰ ਸਿੰਘ ਸੇਵਾ ਮੁਕਤ

ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਰੇਸ਼ਮ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਦੇ ਜੀ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਹੀ ਵਿਸੇਸ਼ ਜਾਂਚ ਟੀਮ (ਸਿੱਟ) ਦੇ ਪ੍ਰਮੁਖ ਮੈਂਬਰਾਂ ‘ਚ ਸ਼ੁਮਾਰ ਗੁਰਸਿੱਖ ਪੁਲਿਸ ਅਧਿਕਾਰੀ ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਸੇਵਾ ਮੁਕਤ ਹੋ ਗਏ ਹਨ, ਜਿਨ੍ਹਾਂ ਨੂੰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੇ ਸਿੱਟ ਪ੍ਰਮੁਖ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਿੱਘੀ ਵਿਦਾਇਗੀ ਦਿੱਤੀ ਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਵਿਸੇਸ਼ ਜਾਂਚ ਟੀਮ ’ਚ ਡਾ. ਨਾਨਕ ਸਿੰਘ ਡੀ.ਆਈ.ਜੀ. ਰੋਪੜ, ਐਸ.ਐਸ.ਪੀ. ਖੰਨਾ ਦਰਪਨ ਕੌਰ ਆਹਲੂਵਾਲੀਆ, ਗੁਰਬੰਸ ਬੈਂਸ ਤੇ ਇੰਸ. ਰਾਜਵਿੰਦਰ ਕੌਰ ਆਦਿ ਸ਼ਾਮਿਲ ਹਨ। ਦੱਸਣਯੋਗ ਹੈ ਕਿ ਏ.ਸੀ.ਪੀ. ਸੰਧੂ ਬਰਗਾੜੀ ਮਾਮਲੇ ਸਮੇਤ ਕਈ ਮਾਮਲਿਆਂ ਦੇ ਵੀ ਜਾਂਚ ਅਧਿਕਾਰੀ ਰਹਿ ਚੁੱਕੇ ਹਨ।
ਪਿਛਲੀ ਖ਼ਬਰ ਫ਼ਾਰੂਕਾਬਾਦ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਢਾਹੇ ਜਾਣ ਦਾ ਮਾਮਲਾ ਮੁੱਖ ਮੰਤਰੀ ਕੋਲ ਪਹੁੰਚਿਆ ਮੰਤਰੀ ਰਮੇਸ਼ ਸਿ... ਅਗਲੀ ਖ਼ਬਰ 5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਧਾਮੀ ਤੇ ਬਾਬਾ ਟੇਕ ਸਿੰਘ ਨੇ ਸੰਤ ਸਮਾਜ ਦੇ ਆਗੂਆਂ ਨਾਲ ਕੀਤੀ ਮੀਟਿੰਗ ਪੰਥਕ ਇਕਜੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।