09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਭਾਰਤ-ਜਾਪਾਨ ਸੰਬੰਧਾਂ ਦਾ ਮਕਸਦ ਕਿਸੇ ਤੀਸਰੀ ਧਿਰ ਨੂੰ ਨਿਸ਼ਾਨਾ ਬਣਾਉਣਾ ਨਹੀਂ ਹੋਣਾ ਚਾਹੀਦਾ-ਚੀਨ

ਅਜੀਤ ਡੈਸਕ 04-07-2026
ਬੀਜਿੰਗ, 3 ਜੁਲਾਈ (ਪੀ.ਟੀ.ਆਈ)-ਚੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ਾਂ ਦਰਮਿਆਨ ਆਪਸੀ ਸਹਿਯੋਗ ਦਾ ਮਕਸਦ ਕਿਸੇ ਤੀਸਰੀ ਧਿਰ ਨੂੰ ਨਿਸ਼ਾਨਾ ਬਣਾਉਣਾ ਜਾਂ ਕਿਸੇ ਦੂਸਰੇ ਦੇਸ਼ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਹੋਣਾ ਚਾਹੀਦਾ। ਚੀਨ ਦਾ ਇਹ ਬਿਆਨ ਭਾਰਤ ਅਤੇ ਜਾਪਾਨ ਵਲੋਂ ਜਾਪਾਨੀ ਪ੍ਰਧਾਨ ਮੰਤਰੀ ਸਾਨੇ ਤਕਾਇਚੀ ਦੇ ਦਿੱਲੀ ਦੌਰੇ ਦੌਰਾਨ ਕਈ ਅਹਿਮ ਪਹਿਲਕਦਮੀਆਂ ਸ਼ੁਰੂ ਕਰਨ ਦੇ ਇਕ ਦਿਨ ਬਾਅਦ ਆਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੁਓ ਜਿਆਕੁਨ ਨੇ ਕਿਹਾ ਕਿ ਦੇਸ਼ਾਂ ਵਿਚਕਾਰ ਸਹਿਯੋਗ ਖੇਤਰੀ ਦੇਸ਼ਾਂ ਵਿਚਕਾਰ ਸਮਝ ਅਤੇ ਵਿਸ਼ਵਾਸ ਨੂੰ ਵਧਾਉਣ ਅਤੇ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਰੱਖਿਆ ਲਈ ਅਨੁਕੂਲ ਹੋਣਾ ਚਾਹੀਦਾ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨੀ ਪ੍ਰਧਾਨ ਮੰਤਰੀ ਵਿਚਕਾਰ ਗੱਲਬਾਤ ਤੋਂ ਬਾਅਦ ਸਪਲਾਈ ਲੜੀ ਵਿਚ ਲਚਕੀਲੇਪਣ ਨੂੰ ਵਧਾਉਣ ਲਈ ਮਹੱਤਵਪੂਰਨ ਖਣਿਜਾਂ ਸੰਬੰਧੀ ਭਾਰਤ ਅਤੇ ਜਾਪਾਨ ਵਿਚਕਾਰ ਸਹਿਯੋਗ ਬਾਰੇ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਹਿਯੋਗ ਦਾ ਮਕਸਦ ਕਿਸੇ ਤੀਸਰੀ ਧਿਰ ਨੂੰ ਨਿਸ਼ਾਨਾ ਬਣਾਉਣਾ ਜਾਂ ਕਿਸੇ ਤੀਸਰੀ ਧਿਰ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਇਸ ਦੀ ਵਰਤੋਂ ਵਿਸ਼ੇਸ਼ ਛੋਟੇ ਸਮੂਹ ਬਣਾਉਣ ਅਤੇ ਵੰਡ ਜਾਂ ਟਕਰਾਅ ਨੂੰ ਵਧਾਉਣਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਲਮੀ ਉਦਯੋਗਿਕ ਅਤੇ ਸਪਲਾਈ ਲੜੀ ਨੂੰ ਸੁਰੱਖਿਅਤ ਤੇ ਸਥਿਰ ਰੱਖਣਾ ਸਾਰੇ ਦੇਸ਼ਾਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਤਹਿਰਾਨ ਵਿਖੇ ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਈਰਾਨੀ ਧਾਰਮਿਕ ਆਗੂ ਅਤੇ ਹੋਰ। ਅਗਲੀ ਖ਼ਬਰ ਮੋਦੀ ਨੇ ਚਿੱਠੀ ਲਿਖ ਕੇ ਅਮਰਨਾਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ 5 ਸੰਕਲਪ ਅਪਣਾਉਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।