08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਹਮਲਾਵਰਾਂ ਵਲੋਂ ਨੌਜਵਾਨ ਦਾ ਕਤਲ , 6 ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 07-07-2026

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਰੋਡ ‘ਤੇ 6 ਦੇ ਕਰੀਬ ਹਮਲਾਵਰ ਇਕ ਨੌਜਵਾਨ ਦਾ ਕਤਲ ਕਰਨ ਉਪਰੰਤ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਇੰਦਰਜੀਤ ਸਿੰਘ ਉਰਫ਼ ਚੰਨੀ ਦੇ ਭਰਾ ਇੰਦਰ ਸਿੰਘ ਦੀ ਸ਼ਿਕਾਇਤ ‘ਤੇ ਰਵੀ ਕੁਮਾਰ ਉਰਫ਼ ਚਿੱਚੜ, ਆਕਾਸ਼, ਸ਼ਿਵਮ ਪੰਡਿਤ, ਅਭਿਸ਼ੇਕ, ਗਗਨਦੀਪ ਸਿੰਘ ਉਰਫ਼ ਗੱਗੀ, ਹਰਪ੍ਰੀਤ ਸਿੰਘ ਵਾਸੀ ਆਜ਼ਾਦ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਘਰ ਵਿਚ ਪਰਿਵਾਰਕ ਮੈਂਬਰਾਂ ਨਾਲ ਬੈਠਾ ਸੀ ਅਤੇ ਉਸ ਦਾ ਵੱਡਾ ਭਰਾ ਇੰਦਰਜੀਤ ਸਿੰਘ ਉਰਫ਼ ਚੰਨੀ ਘਰ ਦੇ ਬਾਹਰ ਖੜ੍ਹਾ ਸੀ ਅਤੇ ਇਸ ਦੌਰਾਨ ਰੋਲ਼ੇ ਦੀ ਆਵਾਜ਼ ਸੁਣ ਕੇ ਜਦੋਂ ਉਹ ਅਤੇ ਉਸਦੇ ਪਰਿਵਾਰਕ ਮੈਂਬਰ ਘਰ ਤੋਂ ਬਾਹਰ ਗਏ ਤਾਂ ਉਨ੍ਹਾਂ ਦੇਖਿਆ ਕਿ ਇੰਦਰਜੀਤ ਸਿੰਘ ਉਰਫ਼ ਚੰਨੀ ਨੂੰ ਉਕਤ ਕਥਿਤ ਦੋਸ਼ੀਆਂ ਨੇ ਘੇਰਿਆ ਹੋਇਆ ਸੀ ਅਤੇ ਉਸ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਹੇ ਸਨ। ਜਦੋਂ ਉਸ ਨੇ ਆਪਣੇ ਭਰਾ ਨੂੰ ਛਡਾਉਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਕਥਿਤ ਦੋਸ਼ੀਆਂ ਨੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਵੀ ਕੁੱਟਮਾਰ ਕੀਤੀ ਅਤੇ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਗੰਭੀਰ ਹਾਲਤ ਵਿਚ ਚੰਨੀ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਦੇਰ ਰਾਤ ਇਲਾਜ ਦੌਰਾਨ ਉਹ ਦਮ ਤੋੜ ਗਿਆ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਚੰਨੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

ਪਿਛਲੀ ਖ਼ਬਰ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਮੰਗਣ ਵਾਲੇ ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਰਾਹਤ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਵਲੋਂ ਐਲ.ਏ.ਡੀ.ਸੀ. ਨੀਤੀ ਵਿਰੁੱਧ ਵਕੀਲਾਂ ਦੀ ਹੜਤਾਲ ਨੂੰ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।