13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1565.46 ਫੁੱਟ

ਅਜੀਤ ਡੈਸਕ 07-07-2026

ਨੰਗਲ, 6 ਜੁਲਾਈ ( ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1565.46 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 37388 ਕਿਊਸਿਕ ਪਾਣੀ ਆ ਰਿਹਾ ਹੈ ਅਤੇ 23738 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1585.74 ਫੁੱਟ ਸੀ ’ਤੇ ਭਾਖੜਾ ਡੈਮ ’ਚ 44497 ਕਿਊਸਿਕ ਪਾਣੀ ਆ ਰਿਹਾ ਸੀ ਅਤੇ 26054 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ । ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ʺ ਗੋਬਿੰਦ ਸਾਗਰ ʺ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 7.8 ਮਿਲੀਅਨ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਬਣੀ ਰਹਿੰਦੀ ਹੈ

ਪਿਛਲੀ ਖ਼ਬਰ ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਚੋਣਵੇਂ ਡਾਕਘਰ ਅਗਲੀ ਖ਼ਬਰ ਸਬਸਿਡੀ ਵਾਲੀ ਯੂਰੀਆ ਨੂੰ ਹੋਰ ਥਾਂ ’ਤੇ ਵਰਤਣ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।