15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਨਬੱਸ ਕਰਮਚਾਰੀਆਂ ਨੂੰ ਪੰਜਾਬ ਰੋਡਵੇਜ਼ ਦੇ ਬਰਾਬਰ ਤਨਖ਼ਾਹ ਤੇ ਭੱਤੇ ਦਿੱਤੇ ਜਾਣ- ਹਾਈ ਕੋਰਟ

ਅਜੀਤ ਡੈਸਕ 07-07-2026

ਸਿੰਗਲ ਬੈਂਚ ਦਾ ਫ਼ੈਸਲਾ ਬਰਕਰਾਰ
ਚੰਡੀਗੜ੍ਹ, 6 ਜੁਲਾਈ (ਸੰਦੀਪ ਕੁਮਾਰ ਮਾਹਨਾ) –ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਪਨਬੱਸ ਦੇ ਠੇਕਾ ਆਧਾਰਿਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੇ ਬਰਾਬਰ ਤਨਖ਼ਾਹ ਅਤੇ ਭੱਤੇ ਦੇਣ ਸਬੰਧੀ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਡਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਵਲੋਂ ਦਾਇਰ ਅਪੀਲ ਨੂੰ ਖ਼ਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਇੱਕੋ ਜਿਹਾ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਿਰਫ਼ ਨਿਯੁਕਤੀ ਦੇ ਤਰੀਕੇ ਦੇ ਆਧਾਰ ’ਤੇ ਵੱਖ-ਵੱਖ ਤਨਖ਼ਾਹ ਨਹੀਂ ਦਿੱਤੀ ਜਾ ਸਕਦੀ। ਜ਼ਿਕਰਯੋਗ ਹੈ ਕਿ ਮਾਰਚ 2026 ਵਿਚ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਪਨਬੱਸ ਕਰਮਚਾਰੀਆਂ ਦੇ ਹੱਕ ਵਿਚ ਫ਼ੈਸਲਾ ਸੁਣਾਉਂਦਿਆਂ ਉਨ੍ਹਾਂ ਨੂੰ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੇ ਘੱਟੋ-ਘੱਟ ਤਨਖ਼ਾਹ ਮਾਨ ਅਤੇ ਮਹਿੰਗਾਈ ਭੱਤੇ ਦਾ ਲਾਭ ਦੇਣ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ ਯੋਗ ਕਰਮਚਾਰੀਆਂ ਦੇ ਰੈਗੂਲਰ ਕਰਨ ਦੀ ਮੰਗ ’ਤੇ ਵੀ ਕਾਨੂੰਨ ਅਨੁਸਾਰ ਵਿਚਾਰ ਕਰਨ ਲਈ ਸਰਕਾਰ ਨੂੰ ਕਿਹਾ ਗਿਆ ਸੀ। ਇਸ ਫ਼ੈਸਲੇ ਨੂੰ ਪੰਜਾਬ ਸਰਕਾਰ ਨੇ ਡਵੀਜ਼ਨ ਬੈਂਚ ਅੱਗੇ ਚੁਣੌਤੀ ਦਿੱਤੀ ਸੀ, ਪਰ ਅਦਾਲਤ ਨੇ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸਿੰਗਲ ਬੈਂਚ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ।ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਇਹ ਪਟੀਸ਼ਨ ਦਾਇਰ ਕੀਤੀ ਸੀ, ਉਨ੍ਹਾਂ ਨੂੰ ਤਾਂ ਇਸ ਫ਼ੈਸਲੇ ਦਾ ਸਿੱਧਾ ਲਾਭ ਮਿਲੇਗਾ। ਇਸ ਤੋਂ ਇਲਾਵਾ, ਅਜਿਹੀਆਂ ਹੀ ਸਥਿਤੀਆਂ ਵਾਲੇ ਹੋਰ ਪਨਬੱਸ ਕਰਮਚਾਰੀ ਵੀ ਪੰਜਾਬ ਸਰਕਾਰ ਕੋਲ ਅਰਜ਼ੀ ਦੇ ਕੇ ਇਸੇ ਤਰ੍ਹਾਂ ਦੀ ਰਾਹਤ ਦੀ ਮੰਗ ਕਰ ਸਕਦੇ ਹਨ।

ਪਿਛਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ ਅਗਲੀ ਖ਼ਬਰ ਹਾਈ ਕੋਰਟ ਨੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ’ਤੇ ਲੱਗੀ ਸਟੇਅ ਹਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।