18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ

ਅਜੀਤ ਡੈਸਕ 07-07-2026

ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਵਿਅਕਤੀ ਵਲੋਂ ਖੁਦ ਨੂੰ ਅੱਗ ਲਗਾ ਲਈ। ਪੀੜਤ ਸੰਜੀਵ ਕੁਮਾਰ ਉਰਫ ਮੋਨੂ ਦੇ ਭਰਾ ਅਜੇ ਨੇ ਦੱਸਿਆ ਕਿ ਉਸ ਦੇ ਭਰਾ ਨੇ ਕੁੱਝ ਸਮਾਂ ਪਹਿਲਾਂ ਕੁੱਝ ਵਿਅਕਤੀਆਂ ਤੋਂ ਕਰਜ਼ਾ ਲਿਆ ਸੀ, ਪਰ ਉਸ ਦਾ ਕੰਮ ਘੱਟ ਹੋਣ ਕਾਰਨ ਉਹ ਕਰਜ਼ਾ ਨਹੀਂ ਚੁਕਾ ਪਾ ਰਿਹਾ ਸੀ ਤੇ ਇਨ੍ਹਾਂ ਵਿਅਕਤੀਆਂ ਨੂੰ ਵਿਆਜ ਅਦਾ ਕਰ ਰਿਹਾ ਸੀ, ਪਰ ਫਿਰ ਵੀ ਇਹ ਵਿਅਕਤੀ ਉਸ ਨੂੰ ਲਗਾਤਾਰ ਤੰਗ ਕਰ ਰਹੇ ਸਨ। ਇਸ ਤੋਂ ਦੁਖੀ ਹੋ ਕੇ ਅੱਜ ਉਸ ਨੇ ਆਪਣੇ ਘਰ ਵਿਚ ਹੀ ਅੱਗ ਲਗਾ ਲਈ। ਗੰਭੀਰ ਹਾਲਤ ’ਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਅਨੁਸਾਰ ਉਸ ਦਾ ਸਰੀਰ 70 ਫ਼ੀਸਦੀ ਤੱਕ ਸੜ ਚੁੱਕਾ ਹੈ। ਸੰਜੀਵ ਕੁਮਾਰ ਕਬਾੜ ਦਾ ਕੰਮ ਕਰਦਾ ਸੀ।

ਪਿਛਲੀ ਖ਼ਬਰ ਪਾਕਿ ’ਚ 72 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਨਾਬਾਲਗ ਲੜਕੇ ਖ਼ਿਲਾਫ਼ ਚੱਲੇਗਾ ਮੁਕੱਦਮਾ ਅਗਲੀ ਖ਼ਬਰ ਰਾਧਾ ਵਾਟਿਕਾ ਦੇ ਐਨ. ਸੀ. ਸੀ. ਕੈਡਿਟਾਂ ਨੇ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।