23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਾ-ਧਾਲੀਵਾਲ

ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਨੇ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਦੇ ਹੋਏ ਇਸ ਫਿਲਮ ‘ਤੇ ਲੱਗੀ ਰੋਕ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਲਮ ਪੰਜਾਬ ਦੇ ਉਸ ਦੁਖਾਂਤ ਅਤੇ ਕਾਲੇ ਦੌਰ ਦੀ ਸੱਚੀ ਕਹਾਣੀ ਹੈ, ਜਿਸ ਨੂੰ ਦਿੱਲੀ ਦੇ ਹਾਕਮ ਹਮੇਸ਼ਾਂ ਲਈ ਦਫ਼ਨ ਕਰ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੱਚ ਦਿਖਾਉਣ ਵਾਲੀ ਫਿਲਮ ‘ਤੇ ਰੋਕ ਲਗਾਉਣਾ ਬੇਹੱਦ ਸ਼ਰਮਨਾਕ ਹੈ।

ਪਿਛਲੀ ਖ਼ਬਰ ਸੁਖਬੀਰ ਵਲੋਂ ਵਿਦੇਸ਼ ਯਾਤਰਾ ਦੀ ਇਜਾਜ਼ਤ ਲਈ ਚੰਡੀਗੜ੍ਹ ਕੋਰਟ ’ਚ ਅਰਜ਼ੀ ਦਾਇਰ ਅਗਲੀ ਖ਼ਬਰ ਪੀ. ਓ. ਕੇ. ’ਚ ਪਾਕਿ ਵਿਰੁੱਧ ਬਗ਼ਾਵਤ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।