23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸੁਖਬੀਰ ਵਲੋਂ ਵਿਦੇਸ਼ ਯਾਤਰਾ ਦੀ ਇਜਾਜ਼ਤ ਲਈ ਚੰਡੀਗੜ੍ਹ ਕੋਰਟ ’ਚ ਅਰਜ਼ੀ ਦਾਇਰ

ਅਜੀਤ ਡੈਸਕ 07-07-2026

ਚੰਡੀਗੜ੍ਹ, 6 ਜੁਲਾਈ (ਪ੍ਰੋ ਅਵਤਾਰ ਸਿੰਘ) –ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸੁਣਵਾਈ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਅਤੇ ਪਰਿਵਾਰਕ ਵਚਨਬੱਧਤਾਵਾਂ ਦਾ ਹਵਾਲਾ ਦਿੰਦਿਆਂ 7 ਤੋਂ 11 ਜੁਲਾਈ ਤੱਕ ਵਿਦੇਸ਼ ਯਾਤਰਾ ਕਰਨ ਲਈ ਚੰਡੀਗੜ੍ਹ ਦੀ ਅਦਾਲਤ ਤੋਂ ਇਜਾਜ਼ਤ ਮੰਗੀ ਹੈ। ਅਰਜ਼ੀ ‘ਚ ਭਰੋਸਾ ਦਿੱਤਾ ਗਿਆ ਹੈ ਕਿ ਉਹ ਅਗਲੀ ਸੁਣਵਾਈ ਤੋਂ ਪਹਿਲਾਂ ਭਾਰਤ ਪਰਤ ਆਉਣਗੇ। ਚੰਡੀਗੜ੍ਹ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਿੰਦਰ ਸਿੱਧੂ ਦੀ ਅਦਾਲਤ ‘ਚ ਦਾਇਰ ਅਰਜ਼ੀ ਅਨੁਸਾਰ ਸੁਖਬੀਰ ਸਿੰਘ ਬਾਦਲ ਵਿਰੁੱਧ ਕੋਟਕਪੂਰਾ ਸਿਟੀ ਥਾਣੇ ਵਿਚ ਦਰਜ ਐੱਫ.ਆਈ.ਆਰ. ਨੰਬਰ 129 (ਮਿਤੀ 7 ਅਗਸਤ 2018) ਨਾਲ ਸੰਬੰਧਤ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ 2026 ਨੂੰ ਨਿਰਧਾਰਿਤ ਹੈ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ 7 ਤੋਂ 11 ਜੁਲਾਈ ਤੱਕ ਨਿੱਜੀ ਅਤੇ ਪਰਿਵਾਰਕ ਰੁਝੇਵਿਆਂ ਕਾਰਨ ਵਿਦੇਸ਼ ਜਾਣਾ ਲਾਜ਼ਮੀ ਹੈ ਅਤੇ ਉਹ ਸੁਣਵਾਈ ਤੋਂ ਪਹਿਲਾਂ ਵਾਪਸ ਪਰਤ ਆਉਣਗੇ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਮੌਕਿਆਂ ‘ਤੇ ਉਨ੍ਹਾਂ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਮਿਲ ਚੁੱਕੀ ਹੈ।

ਪਿਛਲੀ ਖ਼ਬਰ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅੰਮ੍ਰਿਤਸਰ ਤੇ ਜਲੰਧਰ ਛਾਉਣੀ ਦੌਰੇ ਦੀ ਸੰਭਾਵਨਾ ਅਗਲੀ ਖ਼ਬਰ ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਾ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।