23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸੈਂਸਰਸ਼ਿਪ ਰਾਹੀਂ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, ‘ਸਤਲੁਜ’ ਨੂੰ ਤੁਰੰਤ ਬਹਾਲ ਕੀਤਾ ਜਾਵੇ-ਬਲਤੇਜ ਪੰਨੂ

ਅਜੀਤ ਡੈਸਕ 07-07-2026

ਚੰਡੀਗੜ੍ਹ, 6 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਓਟੀਟੀ ਪਲੇਟਫਾਰਮ ਤੋਂ ਫਿਲਮ ‘ਸਤਲੁਜ’ ਨੂੰ ਹਟਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਪੰਜਾਬ ਵਿਚ ਕਾਂਗਰਸ ਦੇ ਕਾਲੇ ਇਤਿਹਾਸ ਨੂੰ ਮਿਟਾਉਣ ਅਤੇ ਨਵੀਂ ਪੀੜ੍ਹੀ ਨੂੰ ਸੂਬੇ ਦੇ ਅਤੀਤ ਦੇ ਸਭ ਤੋਂ ਕਾਲੇ ਅਧਿਆਵਾਂ ਵਿਚੋਂ ਇੱਕ ਦਾ ਸੱਚ ਜਾਣਨ ਤੋਂ ਰੋਕਣ ਲਈ ਕੰਮ ਕਰ ਰਹੀਆਂ ਹਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਫਿਲਮਾਂ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਇਤਿਹਾਸ ਬਾਰੇ ਜਾਗਰੂਕ ਕਰਨ ਦਾ ਸਭ ਤੋਂ ਸ਼ਕਤੀਸ਼ਾਲੀ ਜ਼ਰੀਆ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਇਹ ਜਾਣਨਾ ਚਾਹੁੰਦੀ ਹੈ ਕਿ 1978, 1984, 1990 ਦੇ ਦਹਾਕੇ ਅਤੇ ਹੋਰ ਅਹਿਮ ਦੌਰ ਦੌਰਾਨ ਪੰਜਾਬ ਵਿਚ ਕੀ ਵਾਪਰਿਆ ਸੀ। ਜੇਕਰ ਉਨ੍ਹਾਂ ਨੂੰ ਕਿਤਾਬਾਂ ਅਤੇ ਦਸਤਾਵੇਜ਼ੀ ਫਿਲਮਾਂ (ਡਾਕੂਮੈਂਟਰੀਜ਼) ਤੋਂ ਵਾਂਝਾ ਰੱਖਿਆ ਜਾਂਦਾ ਹੈ, ਤਾਂ ਫਿਲਮਾਂ ਇਤਿਹਾਸਕ ਸੱਚਾਈ ਨੂੰ ਸੰਭਾਲਣ ਦਾ ਇੱਕ ਮਹੱਤਵਪੂਰਨ ਸਾਧਨ ਬਣ ਜਾਂਦੀਆਂ ਹਨ। ਆਮ ਆਦਮੀ ਪਾਰਟੀ ਨੇ ਮੰਗ ਕੀਤੀ ਕਿ ਫਿਲਮ ਨੂੰ ਤੁਰੰਤ ਬਹਾਲ ਕੀਤਾ ਜਾਵੇ ।

ਪਿਛਲੀ ਖ਼ਬਰ ਅਮਜਦ ਹੁਸੈਨ ਬਣੇ ਵਿਵਾਦਿਤ ਖੇਤਰ ਗਿਲਗਿਤ-ਬਾਲਟਿਸਤਾਨ ਦੇ ਮੁੱਖ ਮੰਤਰੀ ਅਗਲੀ ਖ਼ਬਰ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅੰਮ੍ਰਿਤਸਰ ਤੇ ਜਲੰਧਰ ਛਾਉਣੀ ਦੌਰੇ ਦੀ ਸੰਭਾਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।