18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸ੍ਰੀ ਹਰਿਗੋਬਿੰਦਪੁਰ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿਚ ਸ਼ਾਮਿਲ

ਅਜੀਤ ਡੈਸਕ 08-07-2026

ਪੰਜਾਬ ਭਰ ਦੇ ਲੋਕ ‘ਆਪ’ ਨਾਲ ਜੁੜ ਰਹੇ-ਮਨੀਸ਼ ਸਿਸੋਦੀਆ
ਚੰਡੀਗੜ੍ਹ, 7 ਜੁਲਾਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ੍ਰੀ ਹਰਿਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋ ਗਏ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਮੌਜੂਦ ਸਨ।ਬਲਵਿੰਦਰ ਸਿੰਘ ਲਾਡੀ ਦਾ ‘ਆਪ’ ਪਰਿਵਾਰ ਵਿਚ ਸਵਾਗਤ ਕਰਦਿਆਂ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਪਰਿਵਾਰ ਲਗਾਤਾਰ ਵਧ ਰਿਹਾ ਹੈ, ਕਿਉਂਕਿ ਪੰਜਾਬ ਭਰ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ ’ਤੇ ਆਪਣਾ ਭਰੋਸਾ ਜਤਾ ਰਹੇ ਹਨ। ਇਸ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਲਈ ਵਧ ਰਿਹਾ ਸਮਰਥਨ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ, ਵਿਕਾਸ ਪੱਖੀ ਨੀਤੀਆਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧਤਾ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਲਾਡੀ ਦੇ ਤਜ਼ਰਬੇ ਅਤੇ ਜਨਤਕ ਪਹੁੰਚ ਨਾਲ ਪੰਜਾਬ ਵਿੱਚ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ।ਬਲਵਿੰਦਰ ਸਿੰਘ ਲਾਡੀ ਨੇ 2017-2022 ਦੇ ਕਾਰਜਕਾਲ ਦੌਰਾਨ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਦੇ ਵਿਧਾਇਕ ਵਜੋਂ ਸੇਵਾ ਨਿਭਾਈ ਸੀ। ਬਾਅਦ ਵਿਚ ਉਹ ਭਾਜਪਾ ਵਿਚ ਸ਼ਾਮਿਲ ਹੋ ਗਏ ਅਤੇ ‘ਆਪ’ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਪੰਚਾਇਤੀ ਸੈੱਲ ਦੇ ਚੇਅਰਮੈਨ ਅਤੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ।

ਪਿਛਲੀ ਖ਼ਬਰ ਸਰਕਾਰੀ ਅਧਿਆਪਕ ਵਲੋਂ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਏ.ਐੱਸ.ਆਈ. ਦਲਜੀਤ ਸਿੰਘ ਅਤੇ ਸਿਪਾਹੀ ਲਵਪ੍ਰੀਤ ਸਿੰਘ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।