24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੰਜਾਬ ਦੇ ਪਿੰਡ-ਪਿੰਡ ਦਿਖਾਈ ਜਾਵੇਗੀ ਫ਼ਿਲਮ ਸਤਲੁਜ-ਸੁਖਬੀਰ ਸਿੰਘ ਬਾਦਲ

ਅਜੀਤ ਡੈਸਕ 09-07-2026
ਚੰਡੀਗੜ੍ਹ, 8 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਅਤੇ ਸਿੱਖ ਸ਼ਖਸੀਅਤਾਂ ਨਾਲ ਵਾਪਰੇ ਕਥਿਤ ਅੱਤਿਆਚਾਰਾਂ ਅਤੇ ਕੁਰਬਾਨੀਆਂ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਅਤੇ ਕੋਨੇ-ਕੋਨੇ ਵਿਚ ਦਿਖਾਏਗੀ ਤਾਂ ਜੋ ਨਵੀਂ ਪੀੜ੍ਹੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੌਰ ਦੇ ਇਤਿਹਾਸ ਅਤੇ ਕੌਮ ‘ਤੇ ਹੋਏ ਜ਼ੁਲਮਾਂ ਬਾਰੇ ਜਾਣਕਾਰੀ ਮਿਲ ਸਕੇ।ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਰਾਹੀਂ ਕਿਹਾ ਕਿ ਇਹ ਫ਼ਿਲਮ ਉਸ ਦਰਦਨਾਕ ਦੌਰ ਦੀ ਕਹਾਣੀ ਪੇਸ਼ ਕਰਦੀ ਹੈ, ਜਿਸ ’ਚ ਸਿੱਖ ਕੌਮ ਨੇ ਅਨੇਕਾਂ ਦੁੱਖ ਅਤੇ ਕੁਰਬਾਨੀਆਂ ਸਹੀਆਂ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ‘ਤੇ ਫ਼ੌਜੀ ਕਾਰਵਾਈ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬੇਗੁਨਾਹ ਸਿੱਖਾਂ ਨਾਲ ਜੋ ਕੁਝ ਵਾਪਰਿਆ ਅਤੇ ਪੰਜਾਬ ਵਿਚ ਜਿਸ ਤਰ੍ਹਾਂ ਹਜ਼ਾਰਾਂ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਝੂਠੇ ਪੁਲਿਸ ਮੁਕਾਬਲਿਆਂ ਦਾ ਸ਼ਿਕਾਰ ਬਣਾਇਆ ਗਿਆ, ਉਸ ਇਤਿਹਾਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਉਨ੍ਹਾਂ ਸਮੇਤ ਅਨੇਕਾਂ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸ਼੍ਰੋਮਣੀ ਅਕਾਲੀ ਦਲ ਆਪਣਾ ਫ਼ਰਜ਼ ਸਮਝਦਾ ਹੈ।
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਬੱਬਰ ਖ਼ਾਲਸਾ ਦੇ 3 ਕਾਰਕੁੰਨ ਗ੍ਰਿਫ਼ਤਾਰ-6 ਹੱਥ ਗੋਲੇ ਤੇ 12 ਪਿਸਤੌਲ ਬਰਾਮਦ ਮੁਲਜ਼ਮ ਸੂਬੇ ’ਚ ਅਮਨ-ਕਾ... ਅਗਲੀ ਖ਼ਬਰ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।