24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪ੍ਰਸ਼ਾਸਨ ਨੇ ਲੋਕਾਂ ਵਲੋਂ ਕਾਂਗਰਸ ਨੂੰ ਦਿੱਤੇ ਫ਼ਤਵੇ ਦਾ ਅਪਮਾਨ ਕੀਤਾ-ਰਾਣਾ ਗੁਰਜੀਤ ਸਿੰਘ

ਅਜੀਤ ਡੈਸਕ 09-07-2026
ਕਪੂਰਥਲਾ, 8 ਜੁਲਾਈ (ਅਮਰਜੀਤ ਕੋਮਲ)-ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਗਰ ਨਗਰ ਨਿਗਮ ਕਪੂਰਥਲਾ ਦੀ ਚੋਣ ਦੌਰਾਨ ਕਾਂਗਰਸ ਕੋਲ 26 ਕੌਂਸਲਰਾਂ ਤੇ ਵਿਧਾਇਕ ਦੀ ਵੋਟ ਸਮੇਤ 27 ਵੋਟਾਂ ਦਾ ਸਪਸ਼ਟ ਬਹੁਮਤ ਹੋਣ ਦੇ ਬਾਵਜੂਦ ਵੀ ਬਿਨਾ ਚੋਣ ਕਰਵਾਇਆ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਕੌਂਸਲਰਾਂ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਐਲਾਨੇ ਜਾਣ ਦੀ ਪ੍ਰਕਿਰਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਪੂਰਥਲਾ ਦੇ ਲੋਕਾਂ ਦੇ ਫ਼ਤਵੇ ਦੀ ਰੱਖਿਆ ਲਈ ਹਰ ਸੰਵਿਧਾਨਕ, ਕਾਨੂੰਨੀ ਤੇ ਲੋਕਤੰਤਰੀ ਲੜਾਈ ਲੜੇਗੀ ਅਤੇ ਕਿਸੇ ਵੀ ਕੀਮਤ ‘ਤੇ ਲੋਕਤੰਤਰ ਦਾ ਕਤਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਜਲੰਧਰ ਡਵੀਜ਼ਨ ਦੇ ਕਮਿਸ਼ਨਰ, ਨਗਰ ਨਿਗਮ ਦੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ‘ਤੇ ਖੁੱਲ੍ਹੇਆਮ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਇਹ ਸਿਰਫ਼ ਕਾਂਗਰਸ ਪਾਰਟੀ ਨਾਲ ਹੀ ਨਹੀਂ ਸਗੋਂ ਕਪੂਰਥਲਾ ਦੇ ਲੋਕਾਂ ਵਲੋਂ ਕਾਂਗਰਸ ਨੂੰ ਦਿੱਤੇ ਗਏ ਫ਼ਤਵੇ ਨਾਲ ਧੋਖਾ ਹੈ ।
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਨਿਹਾਲ ਸਿੰਘ ਵਾਲਾ ਦੇ ਵਾਰਡ ਨੰਬਰ 10 ’ਚ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਚੰਡੀਗੜ੍ਹ ’ਚ 1984 ਦੇ ਕਤਲੇਆਮ ਪੀੜਤ ਪਰਿਵਾਰਾਂ ਦੀਆਂ ਮਰਨ ਵਰਤ ’ਤੇ ਬੈਠੀਆਂ ਔਰਤਾਂ ਵਲੋਂ ਵੱਡਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।