25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮਿਸਲ ਸਤਲੁਜ ਪੰਜਾਬ ਦੇ ਹਰ ਘਰ ਤੱਕ ਪਹੁੰਚਾਏਗੀ ਫ਼ਿਲਮ ‘ਸਤਲੁਜ’

ਅਜੀਤ ਡੈਸਕ 09-07-2026
ਐੱਸ. ਏ. ਐੱਸ. ਨਗਰ, 8 ਜੁਲਾਈ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਓ. ਟੀ. ਟੀ. ਪਲੇਟਫਾਰਮ ਤੋਂ ਹਟਾਏ ਜਾਣ ਨੂੰ ਲੋਕਤੰਤਰ, ਨਿਆਂ ਅਤੇ ਇਤਿਹਾਸਕ ਸੱਚਾਈ ’ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਸੱਚ ਨੂੰ ਦਬਾਉਣ ਦੀ ਹਰ ਕੋਸ਼ਿਸ਼ ਆਖ਼ਿਰਕਾਰ ਅਸਫ਼ਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਦ, ਸਿੱਖ ਕੌਮ ਦੇ ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਸਲਿਆਂ ਨੂੰ ਵਾਰ-ਵਾਰ ਹਾਸ਼ੀਏ ’ਤੇ ਧੱਕਣ ਦੀ ਪ੍ਰਵਿਰਤੀ ਦੇਸ਼ ਦੇ ਲੋਕਤੰਤਰੀ ਢਾਂਚੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਨੇ ‘ਸਤਲੁਜ’ ਫ਼ਿਲਮ ਨੂੰ ਲੋਕਾਂ ਦਿਖਾਉਣ ਲਈ ਇਕ ਵਿਉਂਤਬੰਦੀ ਉਲੀਕੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਿੱਖ ਕੌਮ ਨਾਲ ਸਮੇਂ ਦੀਆਂ ਸਰਕਾਰਾਂ ਵਲੋਂ ਕੀਤੀਆਂ ਬੇਇਨਸਾਫੀਆਂ ਅਤੇ ਜ਼ੁਲਮਾਂ ਦੀ ਸਚਾਈ ਬਾਰੇ ਦੱਸਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੰਬੰਧਿਤ ਧਿਰਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਫਿਲਮ ‘ਸਤਲੁਜ’ ਫ਼ਿਲਮ ਨੂੰ ਓ. ਟੀ. ਟੀ. ਤੋਂ ਹਟਾਉਣ ਦਾ ਫ਼ੈਸਲਾ ਕਿਹੜੇ ਆਧਾਰ ’ਤੇ ਲਿਆ ਗਿਆ ਹੈ ਅਤੇ ਇਸ ਦੇ ਪਿੱਛੇ ਕੀ ਕਾਰਨ ਹਨ। ਉਨ੍ਹਾਂ ਕਿਹਾ ਕਿ ਸੱਚ ਨੂੰ ਕਿਸੇ ਪਲੇਟਫਾਰਮ ਤੋਂ ਹਟਾਇਆ ਜਾ ਸਕਦਾ ਹੈ ਪਰ ਲੋਕਾਂ ਦੀ ਯਾਦ, ਇਤਿਹਾਸ ਦੇ ਸਫ਼ਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਚੇਤਨਾ ‘ਚੋਂ ਨਹੀਂ ਮਿਟਾਇਆ ਜਾ ਸਕਦਾ।
ਪਿਛਲੀ ਖ਼ਬਰ ਟੀ.ਵੀ.ਐਸ. ਵਲੋਂ 70 ਲੱਖ ਗਾਹਕਾਂ ਦੀ ਖੁਸ਼ੀ ’ਚ ਨਵੀਂ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਗੋਪਾਲ ਗਊਸ਼ਾਲਾ ’ਚ ਸ੍ਰੀ ਮਦ ਭਾਗਵਤ ਕਥਾ ਅਤੇ ਮੇਲਾ ਵਿਆਸ ਪੂਜਾ ਦਾ ਸੱਦਾ ਪੱਤਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।