25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਲੈਂਡ ਪੁਲਿੰਗ ਨੀਤੀ ਦਾ ਡੱਟ ਕੇ ਵਿਰੋਧ ਕਰੇਗੀ ਭਾਕਿਯੂ ਕਾਦੀਆਂ-ਪ੍ਰਧਾਨ ਕਾਦੀਆਂ

ਅਜੀਤ ਡੈਸਕ 09-07-2026
ਲੁਧਿਆਣਾ, 8 ਜੁਲਾਈ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਸਰਕਾਰ ਵਲੋਂ ਦੁਬਾਰਾ ਫਿਰ ਲਾਗੂ ਕੀਤੀ ਲੈਂਡ ਪੁਲਿੰਗ ਨੀਤੀ ਦਾ ਡਟ ਕੇ ਵਿਰੋਧ ਕਰੇਗੀ ਅਤੇ 22 ਜੁਲਾਈ ਨੂੰ ਸੂਬੇ ਭਰ ਦੇ ਟੋਲ ਪਲਾਜਿਆਂ ’ਤੇ ਧਰਨਾ ਲਗਾ ਕੇ ਤਿੰਨ ਘੰਟੇ ਲਈ ਟੋਲ ਫ਼ਰੀ ਕੀਤੇ ਜਾਣਗੇ ਅਤੇ ਭਾਜਪਾ ਆਗੂਆਂ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ (ਕਾਦੀਆਂ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਜਥੇਬੰਦੀ ਦੇ ਆਗੂਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਸੁਚੇਤ ਕਰਨ ਲਈ ਬਲਾਕ ਪੱਧਰ ’ਤੇ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਲੈਂਡ ਪੁਲਿੰਗ ਨੀਤੀ ਦਾ ਵਿਰੋਧ ਕਰਨ ਲਈ ਜਾਗਰੂਕ ਕੀਤਾ ਜਾ ਸਕੇ। ਇਕ ਹੋਰ ਮਤੇ ਰਾਹੀਂ ਸਿੱਖ ਕੌਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਹਾਨ ਮੰਨਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਨੂੰ ਇਲਾਹੀ ਹੁਕਮ ਮੰਨਦੇ ਹੋਏ ਉਸ ਅੱਗੇ ਆਪਣਾ ਸੀਸ ਝੁਕਾਉਂਦੀ ਹੈ। ਇਕ ਵੱਖਰੇ ਮਤੇ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ 1994 ਤੋਂ 1995 ਤੱਕ ਦੇ ਕਾਲੇ ਦੌਰ ਸਮੇਂ ਉਸ ਸਮੇਂ ਦੇ ਹਾਕਮਾਂ ਵਲੋਂ ਸਿੱਖਾਂ ਨਾਲ ਕੀਤੀਆਂ ਜ਼ਿਆਦਤੀਆਂ ਅਤੇ ਦੁਖਾਂਤ ਨੂੰ ਦਰਸਾਉਂਦੀ ਪੰਜਾਬੀ ਫ਼ਿਲਮ ‘ਸਤਲੁਜ’ ਉਪਰ, ਜੋ ਪਾਬੰਦੀ ਲਗਾਈ ਗਈ ਹੈ ਉਸ ਨੂੰ ਤੁਰੰਤ ਹਟਾਇਆ ਜਾਵੇ।
ਪਿਛਲੀ ਖ਼ਬਰ ਕਾਂਗਰਸੀ ਆਗੂ ਪੰਜਾਬ ਦੇ ਲੋਕਾਂ ਲਈ ਨਹੀਂ ਕੁਰਸੀਆਂ ਲਈ ਲੜ ਰਹੇ- ਤਰੁਣ ਚੁੱਘ ਅਗਲੀ ਖ਼ਬਰ ਲਸ਼ਕਰ-ਏ-ਤੋਇਬਾ ਕਮਾਂਡਰ ਮੈਂਗਲ ਦੇ ਘਰ ’ਤੇ ਬੀ. ਐੱਲ. ਏ. ਦਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।