27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮਾਨ ਸਰਕਾਰ ਦੀ ‘ਆਨਲਾਈਨ ਮਿਲਣੀ’ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ-ਡਾ. ਰਵਜੋਤ ਸਿੰਘ

ਅਜੀਤ ਡੈਸਕ 09-07-2026
ਚੰਡੀਗੜ੍ਹ, 8 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੇ ਇਸ ਆਨਲਾਈਨ ਮਿਲਣੀ ਵਿਚ ਭਾਗ ਲਿਆ ਅਤੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ। ਮਿਲਣੀ ਦੌਰਾਨ ਪ੍ਰਾਪਰਟੀ ਅਤੇ ਜ਼ਮੀਨੀ ਵਿਵਾਦਾਂ, ਵਿਆਹ ਮਸਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮ ਰਹੇ ਐਨ.ਆਰ.ਆਈ. ਪੰਜਾਬੀਆਂ ਨੇ ਆਪਣੀ ਪੈਨਸ਼ਨ ਨਾਲ ਸਬੰਧਤ ਮੁਸ਼ਕਿਲਾਂ ਵੀ ਉਠਾਈਆਂ। ਇਨ੍ਹਾਂ ਵਿਚ ਵਿਦੇਸ਼ ਵਿਚ ਰਹਿਣ ਕਾਰਨ ਵਨ-ਟਾਈਮ ਪਾਸਵਰਡ (ਓ.ਟੀ.ਪੀ.) ਪ੍ਰਾਪਤ ਨਾ ਹੋਣ ਦੀ ਸਮੱਸਿਆ ਅਤੇ ਪੈਨਸ਼ਨ ਤਸਦੀਕ (ਵੇਰੀਫਿਕੇਸ਼ਨ) ਪ੍ਰਕਿਰਿਆ ਨਾਲ ਜੁੜੀਆਂ ਹੋਰ ਤਕਨੀਕੀ ਮੁਸ਼ਕਲਾਂ ਸ਼ਾਮਿਲ ਸਨ।ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਆਰ. ਕੇ. ਜੈਸਵਾਲ, ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ ‘ਚੋਣਾਵੀਂ ਹਿੰਦੂ ਪ੍ਰੇਮ’ ਹੈ-ਢਿੱਲੋਂ ਅਗਲੀ ਖ਼ਬਰ ਚੰਡੀਗੜ੍ਹ ਸੈਕਟਰ-11 ਹੱਤਿਆ ਮਾਮਲੇ ਨਾਲ ਜੁੜੇ ਪਾਕਿਸਤਾਨ ਆਧਾਰਿਤ ਨਸ਼ਾ-ਅੱਤਵਾਦ ਤੇ ਜਾਅਲੀ ਕਰੰਸੀ ਨੈੱਟਵਰਕ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।