30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਥਾਣਾ ਸਦਰ ਮੋਗਾ ’ਤੇ ਧਮਾਕਾ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ-ਬਿੱਟੂ

ਅਜੀਤ ਡੈਸਕ 10-07-2026

ਮੋਗਾ, 9 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ-ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਥਾਣਾ ਸਦਰ ਮੋਗਾ ’ਤੇ ਹੋਏ ਹੱਥ ਗੋਲੇ ਨਾਲ ਹਮਲੇ ਦੀ ਘਟਨਾ ਨੂੰ ਲੈ ਕੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਮੋਗਾ ਦੇ ਥਾਣਾ ਸਦਰ ਪੁੱਜੇ, ਜਿਥੇ ਉਨ੍ਹਾਂ ਘਟਨਾ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ ਇਸ ਮਾਮਲੇ ਵਿਚ ਚੱਲ ਰਹੀ ਜਾਂਚ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਪੰਜਾਬ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਮੋਗਾ ਦੇ ਥਾਣਾ ਸਦਰ ਪੁਲਿਸ ਥਾਣੇ ‘ਤੇ ਹੋਇਆ ਧਮਾਕਾ ਪੰਜਾਬ ਸਰਕਾਰ ਦੀ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮੀ ਦਾ ਪ੍ਰਮੁੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਰਹੇ ਤਾਂ ਆਮ ਲੋਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾਂ ਸਾਧਦਿਆਂ ਦੋਸ਼ ਲਗਾਇਆ ਕਿ ਹੁਣ ਤੱਕ ਕਰੀਬ 22 ਥਾਣਿਆਂ ‘ਤੇ ਗਰਨੇਡ ਹਮਲੇ ਹੋ ਚੁੱਕੇ ਹਨ ਪਰ ਸਰਕਾਰ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਨਾਕਾਮ ਰਹੀ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਸੀਨੀਅਰ ਆਗੂ ਰਾਕੇਸ਼ ਭੱਲਾ, ਭਾਜਪਾ ਦੇ ਬੁਲਾਰੇ ਨਿਧੜਕ ਸਿੰਘ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮੁਖਤਿਆਰ ਸਿੰਘ ਸੰਧੂ, ਮਹਿਲਾ ਮੋਰਚਾ ਦੇ ਸਰਪੰਚ ਮਨਿੰਦਰ ਕੌਰ ਸਲੀਣਾ ਤੇ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਪੰਜਾਬ ਦੇ ਕਾਲੇ ਦੌਰ ਦਾ ਸੱਚ ਜਾਣਨ ਲਈ ਦਿਖਾਈ ਜਾਣੀ ਚਾਹੀਦੀ ਹੈ ਫਿਲਮ ‘ਸਤਲੁਜ’-ਸਿਸੋਦੀਆ ਅਗਲੀ ਖ਼ਬਰ ਪੁੱਤ ਵਲੋਂ ਪਿਓ ਦੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।