30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪੰਜਾਬ ਦੇ ਕਾਲੇ ਦੌਰ ਦਾ ਸੱਚ ਜਾਣਨ ਲਈ ਦਿਖਾਈ ਜਾਣੀ ਚਾਹੀਦੀ ਹੈ ਫਿਲਮ ‘ਸਤਲੁਜ’-ਸਿਸੋਦੀਆ

ਅਜੀਤ ਡੈਸਕ 10-07-2026

ਕਿਹਾ, ਕਿ ਕਾਂਗਰਸ ਬਣ ਚੁੱਕੀ ਹੈ ਝਗੜਾ ਪਾਰਟੀ
ਜਲੰਧਰ, 9 ਜੁਲਾਈ (ਜਤਿੰਦਰ ਪੰਮੀ)-ਪੰਜਾਬ ਦੇ ਕਾਲੇ ਦੌਰਾਨ ਬਾਰੇ ਬਣਾਈ ਗਈ ਫਿਲਮ ‘ਸਤਲੁਜ’ ਲੋਕਾਂ ਨੂੰ ਜ਼ਰੂਰ ਦਿਖਾਈ ਜਾਣੀ ਚਾਹੀਦੀ ਹੈ ਤਾਂ ਜੋ ਉਸ ਦੌਰ ਦਾ ਸੱਚ ਲੋਕਾਂ ਸਾਹਮਣੇ ਆ ਸਕੇ। ਇਹ ਉਸ ਦੌਰ ਦਾ ਕੌੜਾ ਸੱਚ ਹੈ, ਜੋ ਪੰਜਾਬੀਆਂ ਦੇ ਜ਼ਖ਼ਮਾਂ ਨੂੰ ਬਿਆਨਦਾ ਹੈ। ਇਤਿਹਾਸ ਚੰਗਾ ਜਾਂ ਮਾੜਾ ਹੋਵੇ, ਉਸ ਬਾਰੇ ਲੋਕਾਂ ਨੂੰ ਜ਼ਰੂਰ ਜਾਣਨਾ ਚਾਹੀਦਾ ਹੈ ਤਾਂ ਜੋ ਇਤਿਹਾਸ ਵਿਚ ਕੀਤੀਆਂ ਗਈਆਂ ਗਲਤੀਆਂ ਤੋਂ ਸਿੱਖਿਆ ਲੈ ਕੇ ਸੁਧਾਰ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਨੇ ਨਾਰੀ ਨਿਕੇਤਨ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿਚ ਕਾਂਗਰਸ ਦੇ ਕਾਲੇ ਕਾਰਨਾਮਿਆਂ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਨੂੰ ਰੋਕਣਾ ਵੱਡੀ ਸਾਜ਼ਿਸ਼ ਹੈ। ਫਿਲਮ ਰੋਕੇ ਜਾਣ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਦਿੱਤੇ ਗਏ ਬਿਆਨ ਬਾਰੇ ਪੁੱਛੇ ਜਾਣ ’ਤੇ ‘ਆਪ’ ਆਗੂ ਨੇ ਕਿਹਾ ਕਿ ਇਸ ਦਾ ਜਵਾਬ ਤਾਂ ਰਵਨੀਤ ਬਿੱਟੂ ਜਾਂ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ ਪਰ ਇਹ ਸਮਝ ਨਹੀਂ ਆ ਰਹੀ ਕਿ ਉਸ ਦੌਰ ਦੇ ਕਾਂਗਰਸ ਦੇ ਕਾਲੇ ਕਾਰਨਾਮਿਆਂ ਨੂੰ ਲੁਕਾਉਣ ਲਈ ਭਾਜਪਾ ਕਿਉਂ ਉਸ ਦਾ ਬਚਾਅ ਕਰ ਰਹੀ ਹੈ।ਕਾਂਗਰਸ ਵਿਚ ਇਕ ਵਾਰ ਫਿਰ ਸਿਖਰ ’ਤੇ ਪੁੱਜੀ ਅੰਦਰੂਨੀ ਧੜੇਬੰਦੀ ਬਾਰੇ ਪੁੱਛੇ ਜਾਣ ’ਤੇ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਝਗੜਾ ਪਾਰਟੀ ਬਣ ਚੁੱਕੀ ਹੈ। ਇਸ ਦੇ ਸਾਰੇ ਆਗੂ ਆਪਣੇ ਆਪ ਨੂੰ ਪੰਜਾਬ ਦਾ ਪ੍ਰਧਾਨ ਸਮਝਦੇ ਹਨ, ਚਾਹੇ ਉਹ ਚੰਨੀ ਹੋਵੇ ਜਾਂ ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂ ਹੋਵੇ, ਆਪਣੀ ਚੌਧਰ ਲਈ ਲੜ ਰਿਹਾ ਹੈ। ਅਮਰੀਕੀ ਜਾਂਚ ਏਜੰਸੀ ਐੱਫ. ਬੀ. ਆਈ. ਵਲੋਂ ਭਾਰਤੀ ਗੈਂਗਸਟਰਾਂ ’ਤੇ ਕੀਤੀ ਗਈ ਵੱਡੀ ਕਾਰਵਾਈ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਵੀ ਭਾਜਪਾ ਨੂੰ ਦੇਣਾ ਚਾਹੀਦਾ ਹੈ, ਕਿਉਂਕਿ ਉਹ ਆਪ ਹੀ ਗੈਂਗਸਟਰਾਂ ਨੂੰ ਸੁਰੱਖਿਆ ਪ੍ਰਦਾਨ ਕਰ ਰਹੀ ਹੈ।

ਪਿਛਲੀ ਖ਼ਬਰ ‘ਆਪ’ ਸਰਕਾਰ ਨੇ ਭਾਈ ਖਾਲੜਾ ਦੀ ਹੱਤਿਆ ਦੇ ਦੋਸ਼ੀਆਂ ਦੀ ਰਿਹਾਈ ਨਾਲ ਸੰਬੰਧਿਤ ਕਿਸੇ ਫਾਈਲ ’ਤੇ ਦਸਤਖ਼ਤ ਨਹੀਂ ਕੀਤੇ-ਪੰਨੂ... ਅਗਲੀ ਖ਼ਬਰ ਥਾਣਾ ਸਦਰ ਮੋਗਾ ’ਤੇ ਧਮਾਕਾ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ-ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।