30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

‘ਆਪ’ ਸਰਕਾਰ ਨੇ ਭਾਈ ਖਾਲੜਾ ਦੀ ਹੱਤਿਆ ਦੇ ਦੋਸ਼ੀਆਂ ਦੀ ਰਿਹਾਈ ਨਾਲ ਸੰਬੰਧਿਤ ਕਿਸੇ ਫਾਈਲ ’ਤੇ ਦਸਤਖ਼ਤ ਨਹੀਂ ਕੀਤੇ-ਪੰਨੂ

ਅਜੀਤ ਡੈਸਕ 10-07-2026

ਚੰਡੀਗੜ੍ਹ, 9 ਜੁਲਾਈ (ਅਜਾਇਬ ਸਿੰਘ ਔਜਲਾ)-ਇਥੇ ਅੱਜ ਪੰਜਾਬ ਭਵਨ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀਆਂ ’ਤੇ ਹਮਲਾ ਬੋਲਦਿਆਂ ਕਿਹਾ ਕਿ ਮਰਹੂਮ ਜਸਵੰਤ ਸਿੰਘ ਖਾਲੜਾ ਮਾਮਲੇ ਦੇ ਮੁੱਖ ਦੋਸ਼ੀ ਸਾਬਕਾ ਡੀ.ਐਸ.ਪੀ. ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਲੈ ਕੇ ਸੋਸ਼ਲ ਮੀਡੀਆ ਅਤੇ ਕੁਝ ਕਥਿਤ ਜ਼ਿੰਮੇਵਾਰ ਮੀਡੀਆ ਘਰਾਣਿਆਂ ਵਲੋਂ ਫੈਲਾਈਆਂ ਜਾ ਰਹੀਆਂ ਖ਼ਬਰਾਂ ਪੂਰੀ ਤਰ੍ਹਾਂ ਝੂਠੀਆਂ, ਮਨਘੜਤ ਅਤੇ ਪੰਜਾਬ ਦੀ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਇਕ ਡੂੰਘੀ ਸਾਜ਼ਿਸ਼ ਹੈ। ਬਲਤੇਜ ਪੰਨੂ ਨੇ ਸਾਫ਼ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹੀ ਕਿਸੇ ਵੀ ਫਾਈਲ ’ਤੇ ਦਸਤਖ਼ਤ ਨਹੀਂ ਕੀਤੇ ਹਨ ਅਤੇ ਨਾ ਹੀ ਅਜਿਹੀ ਕੋਈ ਫਾਈਲ ਪੰਜਾਬ ਸਰਕਾਰ ਦੇ ਪੱਧਰ ’ਤੇ ਪ੍ਰੋਸੈੱਸ ਹੋਈ ਹੈ। ਇਹ ਪੂਰਾ ਮਾਮਲਾ ਸਿੱਧੇ ਤੌਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ, ਜਿਸ ਵਿਚ ਰਾਜ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਆਪਣੀ ਗੁਆਚੀ ਹੋਈ ਸਿਆਸੀ ਜ਼ਮੀਨ ਅਤੇ ਅਤੀਤ ਦੇ ਪਾਪਾਂ ਨੂੰ ਛੁਪਾਉਣ ਲਈ ਸੋਸ਼ਲ ਮੀਡੀਆ ਸੈੱਲ ਹੀ ਬਿਨਾਂ ਸਿਰ-ਪੈਰ ਦਾ ਝੂਠ ਪਰੋਸ ਰਹੇ ਹਨ।

ਪਿਛਲੀ ਖ਼ਬਰ ਕਿਰਪਾਨ ’ਤੇ ਪਾਬੰਦੀ ਦਾ ਪ੍ਰਸਤਾਵ ਰੱਦ ਕਰੇ ਯੂ.ਕੇ.-ਆਰ.ਪੀ. ਸਿੰਘ ਅਗਲੀ ਖ਼ਬਰ ਪੰਜਾਬ ਦੇ ਕਾਲੇ ਦੌਰ ਦਾ ਸੱਚ ਜਾਣਨ ਲਈ ਦਿਖਾਈ ਜਾਣੀ ਚਾਹੀਦੀ ਹੈ ਫਿਲਮ ‘ਸਤਲੁਜ’-ਸਿਸੋਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।