30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕਿਰਪਾਨ ’ਤੇ ਪਾਬੰਦੀ ਦਾ ਪ੍ਰਸਤਾਵ ਰੱਦ ਕਰੇ ਯੂ.ਕੇ.-ਆਰ.ਪੀ. ਸਿੰਘ

ਅਜੀਤ ਡੈਸਕ 10-07-2026

ਚੰਡੀਗੜ੍ਹ, 9 ਜੁਲਾਈ (ਸੰਦੀਪ ਕੁਮਾਰ ਮਾਹਨਾ)-ਬਰਤਾਨੀਆ (ਯੂ.ਕੇ.) ਵਿਚ ਕਿਰਪਾਨ ’ਤੇ ਪਾਬੰਦੀ ਲਗਾਉਣ ਸੰਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਹੈ ਕਿ ਸਿੱਖ ਆਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਯੂ.ਕੇ. ਸਰਕਾਰ ਕਿਰਪਾਨ ’ਤੇ ਪਾਬੰਦੀ ਲਗਾਉਣ ਸੰਬੰਧੀ ਕਿਸੇ ਵੀ ਪ੍ਰਸਤਾਵ ਨੂੰ ਤੁਰੰਤ ਰੱਦ ਕਰੇ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੰਵਿਧਾਨਕ ਅਧਿਕਾਰਾਂ ਦਾ ਪੂਰਾ ਸਨਮਾਨ ਯਕੀਨੀ ਬਣਾਏ।ਆਰ.ਪੀ. ਸਿੰਘ ਨੇ ਕਿਹਾ ਕਿ ਕਿਰਪਾਨ ਹਮਲੇ ਜਾਂ ਹਿੰਸਾ ਦਾ ਹਥਿਆਰ ਨਹੀਂ, ਸਗੋਂ ਸਿੱਖ ਧਰਮ ਦੇ ਪੰਜ ਕਕਾਰਾਂ ਵਿਚੋਂ ਇਕ ਪਵਿੱਤਰ ਧਾਰਮਿਕ ਪ੍ਰਤੀਕ ਹੈ, ਜਿਸ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖ਼ਾਲਸਾ ਪੰਥ ਨੂੰ ਬਖ਼ਸ਼ਿਸ਼ ਕੀਤਾ ਸੀ।

ਪਿਛਲੀ ਖ਼ਬਰ ਫ਼ਿਲਮ ਸਤਲੁਜ ਪਿੰਡ-ਪਿੰਡ ਦਿਖਾਏ ਜਾਣ ਦਾ ਯਤਨ ਕਰਾਂਗੇ-ਇਆਲੀ ਅਗਲੀ ਖ਼ਬਰ ‘ਆਪ’ ਸਰਕਾਰ ਨੇ ਭਾਈ ਖਾਲੜਾ ਦੀ ਹੱਤਿਆ ਦੇ ਦੋਸ਼ੀਆਂ ਦੀ ਰਿਹਾਈ ਨਾਲ ਸੰਬੰਧਿਤ ਕਿਸੇ ਫਾਈਲ ’ਤੇ ਦਸਤਖ਼ਤ ਨਹੀਂ ਕੀਤੇ-ਪੰਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।