31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਜੇ.ਏ.ਏ.ਸੀ. ਨੇ ਪਾਕਿ ਨੂੰ ਦਿੱਤਾ 48 ਘੰਟੇ ਦਾ ਅਲਟੀਮੇਟਮ

ਅਜੀਤ ਡੈਸਕ 10-07-2026

ਅੰਮ੍ਰਿਤਸਰ, 9 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ‘ਚ ਰਾਜਨੀਤਿਕ ਅਤੇ ਆਰਥਿਕ ਮੁੱਦਿਆਂ ਨੂੰ ਲੈ ਕੇ ਇਕ ਵਾਰ ਫਿਰ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਜੰਮੂ-ਕਸ਼ਮੀਰ ਸਾਂਝੀ ਅਵਾਮੀ ਐਕਸ਼ਨ ਕਮੇਟੀ (ਜੇ. ਏ. ਏ. ਸੀ.) ਨੇ ਪਾਕਿ ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ ਜਾਰੀ ਕੀਤਾ ਹੈ ਅਤੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਦੀਆਂ 38-ਨੁਕਾਤੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਸੰਗਠਨ ਅੰਦੋਲਨ ਦਾ ਆਖ਼ਰੀ ਅਤੇ ਸਭ ਤੋਂ ਵੱਡਾ ਪੜਾਅ ਸ਼ੁਰੂ ਕਰੇਗਾ। ਇਹ ਟਕਰਾਅ ਖੇਤਰ ‘ਚ 27 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਲਈ ਇਕ ਵੱਡੀ ਚੁਨੌਤੀ ਪੈਦਾ ਕਰਦਾ ਹੈ। ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਹ ਅੰਦੋਲਨ ਪੀ. ਓ. ਕੇ. ਦੀ ਰਾਜਨੀਤੀ ‘ਚ ਸਭ ਤੋਂ ਵੱਡਾ ਮੁੱਦਾ ਬਣ ਗਿਆ ਹੈ। ਕਈ ਰਾਜਨੀਤਿਕ ਨਿਰੀਖਕਾਂ ਦਾ ਮੰਨਣਾ ਹੈ ਕਿ ਜੇਕਰ ਸਰਕਾਰ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਸਮਝੌਤਾ ਨਹੀਂ ਹੁੰਦਾ ਹੈ ਤਾਂ ਆਉਣ ਵਾਲੇ ਦਿਨਾਂ ‘ਚ ਸਥਿਤੀ ਹੋਰ ਤਣਾਅਪੂਰਨ ਹੋ ਸਕਦੀ ਹੈ।

ਪਿਛਲੀ ਖ਼ਬਰ ਚਿੜੀਆਘਰ ਤੱਕ ਪਹੁੰਚਣ ਲਈ ਬੀਡ ਪਿਪਲੀ ਸਰਸਵਤੀ ਨਦੀ ਪੁਲ ਦੇ ਨਾਲ ਇੱਕ ਸੜਕ ਬਣਾਈ ਗਈ: ਧੂਮਨ ਸਿੰਘ ਕਿਰਮਚ ਅਗਲੀ ਖ਼ਬਰ ਕੌਮੀ ਸ਼ਾਹ ਮਾਰਗਾਂ ’ਤੇ ਬਦਲਣਗੇ ਸਾਈਨ ਬੋਰਡ, ਲੰਬੇ ਵਾਕਾਂ ਦੀ ਥਾਂ ਹੋਣਗੇ ਅੰਤਰਰਾਸ਼ਟਰੀ ਸੰਕੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।