13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਰੰਗਲਾ ਪੰਜਾਬ ਵਿਕਾਸ ਸਕੀਮ’ ਦੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ-ਚੀਮਾ

ਅਜੀਤ ਡੈਸਕ 11-07-2026
ਚੰਡੀਗੜ੍ਹ; 10 ਜੁਲਾਈ (ਅਜੀਤ ਬਿਊਰੋ)-ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਇਕ ਫੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਇਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਸਾਰੇ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਮੁਖੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ‘ਤੇ ਤਿੱਖੀ ਨਜ਼ਰ ਰੱਖਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।ਪਹਿਲੇ ਦੋ ਪੜਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਤੇ ਤੀਜੇ ਪੜਾਅ ਲਈ ਰਣਨੀਤੀ ਉਲੀਕਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਆਗਾਮੀ ਸਮਾਂ-ਸੀਮਾਵਾਂ ਪੂਰੀਆਂ ਕਰਨ ਲਈ ਪ੍ਰੇਰਿਤ ਕੀਤਾ। ਰਾਜ ਭਰ ਤੋਂ ਆਏ ਡਿਪਟੀ ਕਮਿਸ਼ਨਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਇਸ ਸਕੀਮ ਤਹਿਤ ਪੜਾਅ 1 ਦੇ ਸਾਰੇ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 31 ਜੁਲਾਈ ਅਤੇ ਪੜਾਅ 2 ਲਈ 31 ਅਗਸਤ ਦੀ ਸਖ਼ਤ ਸਮਾਂ ਹੱਦ ਤੈਅ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ 15 ਅਗਸਤ ਤੱਕ ਸ਼ੁਰੂ ਕੀਤੇ ਜਾ ਸਕਣ ਵਾਲੇ ਪੜਾਅ 3 ਦੇ ਪ੍ਰੋਜੈਕਟਾਂ ਸਮੇਤ ਹੋਰ ਕੰਮਾਂ ਦੀ ਪਛਾਣ ਕਰਨ ਅਤੇ ਇੱਕ ਵਿਆਪਕ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
ਪਿਛਲੀ ਖ਼ਬਰ ਭਾਜਪਾ ਤੇ ਆਰ.ਐਸ.ਐਸ. ਭਗਵਾਨ ਰਾਮ ਦੇ ਨਾਂਅ ਨੂੰ ਸਿਰਫ਼ ਵੋਟਾਂ ਲਈ ਵਰਤਦੀ-ਸੁਪ੍ਰੀਆ ਸ੍ਰੀਨੇਤ ਅਗਲੀ ਖ਼ਬਰ ਨੌਜਵਾਨ ਦਾ ਛੁਰਾ ਮਾਰ ਕੇ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।