12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1571.75 ਫੁੱਟ

ਅਜੀਤ ਡੈਸਕ 11-07-2026
ਨੰਗਲ, 10 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1571.75 ਫੁੱਟ ਰਿਕਾਰਡ ਕੀਤਾ ਗਿਆ। ਭਾਖੜਾ ਡੈਮ ’ਚ 41600 ਕਿਊਸਿਕ ਪਾਣੀ ਆ ਰਿਹਾ ਹੈ ਅਤੇ 25958 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1590.40 ਫੁੱਟ ਸੀ ਅਤੇ ਭਾਖੜਾ ਡੈਮ ’ਚ 41290 ਕਿਊਸਿਕ ਪਾਣੀ ਆ ਰਿਹਾ ਸੀ ਅਤੇ 28235 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।
ਪਿਛਲੀ ਖ਼ਬਰ ਅਮਰੀਕਾ-ਈਰਾਨ ’ਚ ਤਣਾਅ ਕਰਕੇ ਅੰਤਰਰਾਸ਼ਟਰੀ ਬਾਜ਼ਾਰ ’ਚ ਤੇਲ ਕੀਮਤਾਂ ਹੋਣਗੀਆਂ ਅਸਥਿਰ ਭਾਰਤੀ ਤੇਲ ਕੰਪਨੀਆਂ ’ਤੇ ਅਸਰ... ਅਗਲੀ ਖ਼ਬਰ ਭਾਜਪਾ ਤੇ ਆਰ.ਐਸ.ਐਸ. ਭਗਵਾਨ ਰਾਮ ਦੇ ਨਾਂਅ ਨੂੰ ਸਿਰਫ਼ ਵੋਟਾਂ ਲਈ ਵਰਤਦੀ-ਸੁਪ੍ਰੀਆ ਸ੍ਰੀਨੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।