12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸੂਬੇ ’ਚ ਪੁਲਿਸ ਥਾਣੇ ਵੀ ਸੁਰੱਖਿਅਤ ਨਹੀਂਂ-ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਸੰਦੀਪ ਕੁਮਾਰ ਮਾਹਨਾ)-ਮੋਗਾ ਦੇ ਪੁਲਿਸ ਥਾਣੇ ’ਤੇ ਹੋਏ ਹੱਥ ਗੋਲੇ ਨਾਲ ਹਮਲੇ ਮਗਰੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ’ਚ ਅਪਰਾਧਿਕ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਸਰਕਾਰ ਹਾਲਾਤਾਂ ਨੂੰ ਕਾਬੂ ਕਰਨ ਵਿਚ ਅਸਫ਼ਲ ਰਹੀ ਹੈ। ਢਿੱਲੋਂ ਨੇ ਕਿਹਾ ਕਿ ਜੇਕਰ ਪੁਲਿਸ ਥਾਣੇ ਹੀ ਹਮਲਿਆਂ ਤੋਂ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਹੋਣੀ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ ਪਰ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਨੈਤਿਕ ਆਧਾਰ ’ਤੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ।
ਪਿਛਲੀ ਖ਼ਬਰ ਜਥੇਦਾਰ ਗੜਗੱਜ ਤਿੰਨ ਦਿਨਾ ਦੌਰੇ ’ਤੇ ਹਾਂਗਕਾਂਗ ਪੁੱਜੇ ਅਗਲੀ ਖ਼ਬਰ ਸ਼ਰਾਬ ਕੰਪਨੀਆਂ ’ਤੇ ਐਫ.ਐਸ.ਐਸ.ਏ.ਆਈ. ਸਖ਼ਤ ਨਿਯਮਾਂ ਦੀ ਉਲੰਘਣਾ ’ਤੇ ਭੇਜੇ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।