12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪਸ਼ੂ-ਧਨ ਦੀ ਸਿਹਤ ਸੰਭਾਲ ’ਚ ਲਾਪਰਵਾਹੀ ਲਈ ਕੋਈ ਥਾਂ ਨਹੀਂ-ਗੁਰਮੀਤ ਖੁੱਡੀਆਂ

ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚਿਤਾਵਨੀ ਦਿੱਤੀ ਕਿ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਪਸ਼ੂ ਪਾਲਣ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾੜਨਾ ਕੀਤੀ ਕਿ ਡਿਊਟੀ ਦੌਰਾਨ ਲਾਪਰਵਾਹੀ, ਗੈਰ-ਹਾਜ਼ਰੀ, ਦੇਰੀ ਜਾਂ ਜਨਤਕ ਸ਼ਿਕਾਇਤਾਂ ਦੇ ਮਾਮਲੇ ਲੰਬਿਤ ਰੱਖਣ ਵਰਗੀਆਂ ਕਾਰਵਾਈਆਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਲਈ ਕੋਈ ਥਾਂ ਨਹੀਂ ਹੈ।
ਪਿਛਲੀ ਖ਼ਬਰ ‘ਆਵਾਜ਼-ਏ-ਕੌਮ’ ਜਥੇਬੰਦੀ ਵਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਜਥੇਦਾਰ ਦੇ ਨਾਂਅ ਮੰਗ ਪੱਤਰ ਮਾਮਲਾ, ਸਮੁੰਦਰੀ ਕੰਟੇਨਰ ਰਾਹੀਂ ਪ... ਅਗਲੀ ਖ਼ਬਰ ਖੁੱਲ੍ਹੇਆਮ ਕੀਤਾ ਗਿਆ ਲੋਕਤੰਤਰ ਦਾ ਘਾਣ-ਤਰੁਣ ਚੁੱਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।