12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਆਵਾਜ਼-ਏ-ਕੌਮ’ ਜਥੇਬੰਦੀ ਵਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਜਥੇਦਾਰ ਦੇ ਨਾਂਅ ਮੰਗ ਪੱਤਰ ਮਾਮਲਾ, ਸਮੁੰਦਰੀ ਕੰਟੇਨਰ ਰਾਹੀਂ ਪਾਵਨ ਸਰੂਪ ਕੈਨੇਡਾ ਭੇਜਣ ਦਾ

ਅਜੀਤ ਡੈਸਕ 11-07-2026
ਅੰਮ੍ਰਿਤਸਰ, 10 ਜਲਾਈ (ਜਸਵੰਤ ਸਿੰਘ ਜੱਸ)-‘ਆਵਾਜ਼-ਏ-ਕੌਮ’ ਜਥੇਬੰਦੀ ਵਲੋਂ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਵਲੋਂ ਸਮੁੰਦਰੀ ਕੰਟੇਨਰ ਰਾਹੀਂ 225 ਪਾਵਨ ਸਰੂਪ ਕੈਨੇਡਾ ਭੇਜਣ ਦੇ ਮਾਮਲੇ ‘ਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਂਅ ਮੰਗ ਪੱਤਰ ਦੇ ਕੇ ਇਸ ਪੂਰੇ ਮਾਮਲੇ ਦੀ ਉੱਚ-ਪੱਧਰੀ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਧਾਰਮਿਕ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇੰਚਾਰਜ ਬਗੀਚਾ ਸਿੰਘ ਨੂੰ ਦਿੱਤੇ ਮੰਗ ਪੱਤਰ ਵਿਚ ਉਕਤ ਜਥੇਬੰਦੀ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਕਰਤਾਰਪੁਰ, ਹਰਜਿੰਦਰ ਸਿੰਘ ਜਿੰਦਾ, ਨੋਬਲਜੀਤ ਸਿੰਘ ਬੁੱਲ੍ਹੋਵਾਲ ਆਦਿ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸਮੁੰਦਰੀ ਕੰਟੇਨਰ ਰਾਹੀਂ ਵਪਾਰਕ ਵਸਤੂਆਂ ਵਾਂਗ ਸਰੀ (ਬੀ.ਸੀ., ਕੈਨੇਡਾ) ਭੇਜਣ ਦੇ ਮਾਮਲੇ ਨੂੰ ਲੈ ਕੇ ਸਿੱਖ ਜਗਤ ਅਤੇ ਦੇਸ਼-ਪ੍ਰਦੇਸ਼ ਦੀਆਂ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਬਾਅਦ ਵਿਚ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਕਥਿਤ ਅਣਗਹਿਲੀ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ (ਕੈਨੇਡਾ) ਵਿਖੇ ਸਮੁੰਦਰੀ ਕੰਟੇਨਰ ਰਾਹੀਂ ਭੇਜਿਆ ਗਿਆ, ਜੋ ਕਿ ਪੰਥ ਪ੍ਰਵਾਣਿਤ ਰਹਿਤ ਮਰਿਯਾਦਾ ਅਤੇ ਸ਼ਬਦ-ਗੁਰੂ ਦੇ ਸਤਿਕਾਰ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਦੇ ਤੁੱਲ ਹੈ, ਜਦੋਂਕਿ ਨਿਯਮਾਂ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਰਵਾਨਗੀ ਸਮੇਂ ਤਖ਼ਤ, ਚੌਰ-ਸਾਹਿਬ, ਛਤਰ ਅਤੇ ਪੰਜ ਪਿਆਰਿਆਂ ਦੀ ਮੌਜੂਦਗੀ ਦੀ ਅਟੱਲ ਮਰਿਯਾਦਾ ਨਿਸ਼ਚਿਤ ਹੈ। ਇਸ ਮੌਕੇ ਜਥੇਬੰਦੀ ਦੇ ਉਕਤ ਆਗੂਆਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਖੁੱਡਾ, ਰਣਵੀਰ ਸਿੰਘ ਬੈਂਸਤਾਨੀ, ਕਰਨੈਲ ਸਿੰਘ ਘੋੜੇਬਾਹਾ, ਜਸਵੰਤ ਸਿੰਘ ਸੁਭਾਨਾ, ਬਲਦੇਵ ਸਿੰਘ ਜਲੰਧਰ, ਰਮਨਜੋਤ ਸਿੰਘ ਹੁਸ਼ਿਆਰਪੁਰ ਆਦਿ ਹਾਜ਼ਰ ਸਨ। ਦੁਜੇ ਪਾਸੇ, ਪਾਵਨ ਸਰੂਪ ਕੰਟੇਨਰ ਰਾਹੀਂ ਕੈਨੇਡਾ ਭੇਜੇ ਜਾਣ ਬਾਰੇ ਸ਼੍ਰੋਮਣੀ ਕਮੇਟੀ ਦਾ ਅਧਿਕਾਰਤ ਪੱਖ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਪਿਛਲੀ ਖ਼ਬਰ ਯੂਕਰੇਨ ਅਮਰੀਕੀ ਲਾਇਸੈਂਸ ਦੇ ਤਹਿਤ ਪੈਟ੍ਰਿਅਟ ਮਿਜ਼ਾਈਲਾਂ ਬਣਾ ਸਕਦਾ ਹੈ, ਪਰ ਇਹ ਆਸਾਨ ਜਾਂ ਜਲਦੀ ਨਹੀਂ ਹੋਵੇਗਾ-ਇਲਿਆ ਨ... ਅਗਲੀ ਖ਼ਬਰ ਪਸ਼ੂ-ਧਨ ਦੀ ਸਿਹਤ ਸੰਭਾਲ ’ਚ ਲਾਪਰਵਾਹੀ ਲਈ ਕੋਈ ਥਾਂ ਨਹੀਂ-ਗੁਰਮੀਤ ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।