12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੰਜਾਬ ਭਾਜਪਾ ਅੱਜ ਰਾਜਪਾਲ ਨਾਲ ਕਰੇਗੀ ਮੁਲਾਕਾਤ

ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ, ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 11 ਜੁਲਾਈ ਸਵੇਰੇ 9:00 ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਤੇ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਕਥਿਤ ਬੇਨਿਯਮੀਆਂ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਸੰਬੰਧੀ ਇਕ ਮੰਗ ਪੱਤਰ ਸੌਂਪੇਗਾ।ਮੰਗ ਪੱਤਰ ਵਿਚ ਚੋਣ ਪ੍ਰਕਿਰਿਆ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਉਸ ਦੇ ਅਧਿਕਾਰੀਆਂ ਵਲੋਂ ਕਥਿਤ ਤੌਰ ‘ਤੇ ਕੀਤੀ ਗਈ ਧੱਕੇਸ਼ਾਹੀ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਬਾਰੇ ਭਾਜਪਾ ਦੀਆਂ ਚਿੰਤਾਵਾਂ ਨੂੰ ਵਿਸਥਾਰ ਨਾਲ ਦਰਸਾਇਆ ਜਾਵੇਗਾ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ, ਨਿਰਪੱਖਤਾ, ਜਵਾਬਦੇਹੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਤੇ ਕਾਨੂੰਨ ਦੇ ਰਾਜ ਨੂੰ ਯਕੀਨੀ ਬਣਾਉਣ ਲਈ ਰਾਜਪਾਲ ਤੋਂ ਦਖ਼ਲ ਦੀ ਮੰਗ ਕੀਤੀ ਜਾਵੇਗੀ।
ਪਿਛਲੀ ਖ਼ਬਰ ਨਰਿੰਦਰ ਸਿੰਘ ਮਨਸੂ ਨੇ ਨਗਰ ਨਿਗਮ ਦੇ ਮੇਅਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਵਲੋਂ 25 ਲੱਖ ਦਾ ਅੰਕੜਾ ਪਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।