11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਬੂਟਾ ਸਿੰਘ ਦੇ ਪਰਿਵਾਰ ਵਲੋੋਂ ਚੰਨੀ ਦੀ ਹਮਾਇਤ

ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਪੀ.ਟੀ.ਆਈ.)-ਸਾਬਕਾ ਕੇਂਦਰੀ ਮੰਤਰੀ ਸਵਰਗੀ ਬੂਟਾ ਸਿੰਘ ਦੇ ਪਰਿਵਾਰ ਨੇ ਕਿਹਾ ਹੈ ਕਿ ਕਾਂਗਰਸ ਨੂੰ ਅਗਲੇ ਸਾਲ ਦੇ ਸ਼ੁਰੂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨਣਾ ਚਾਹੀਦਾ ਹੈ। ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਤੇ ਧੀ ਗੁਰਕੀਰਤ ਕੌਰ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਦੋਵਾਂ ਨੇ ਚੰਨੀ ਦੀ ਮੌਜੂਦਗੀ ’ਚ ਮੀਡੀਆ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ’ਚ ਸਾਡੀ ਮੰਗ ਸੀ ਕਿ ਮੁੱਖ ਮੰਤਰੀ ਦਾ ਉਮੀਦਵਾਰ ਦਲਿਤ ਭਾਈਚਾਰੇ ’ਚੋਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਅਸੀਂ ਰਾਹੁਲ ਗਾਂਧੀ ਤੇ ਕਾਂਗਰਸ ਨੂੰ ਬੇਨਤੀ ਕਰਨਾ ਚਾਹੁੰਦੇ ਹਾਂ ਕਿ ਅਸੀਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਾਂ। ਅਗਲੇ ਸਾਲ ਦੀਆਂ ਚੋਣਾਂ ਉਨ੍ਹਾਂ ਦੀ ਅਗਵਾਈ ਹੇਠ ਲੜੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਪੂਰਾ ਸਮਰਥਨ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਸਾਡੀ ਤੇ ਸਾਡੇ ਭਾਈਚਾਰੇ ਦੀ ਭਾਵਨਾ ਹੈ, ਜੋ ਅਸੀਂ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਬੂਟਾ ਸਿੰਘ ਨੇ ਦੇਸ਼ ਦੇ ਗ੍ਰਹਿ ਮੰਤਰੀ ਵਜੋਂ ਸੇਵਾ ਨਿਭਾਈ ਹੈ ਤੇ ਪੰਜਾਬ ਦੇ ਸਭ ਤੋਂ ਵੱਡੇ ਦਲਿਤ ਆਗੂਆਂ ’ਚੋਂ ਇਕ ਸਨ। ਸਰਬਜੋਤ ਸਿੰਘ ਨੇ ਕਿਹਾ ਕਿ ਅਸੀਂ ਚੰਨੀ ਨੂੰ ਮਿਲਣ ਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਆਏ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਜੇਕਰ ਪੰਜਾਬ ਦਾ ਕੋਈ ਭਵਿੱਖ ਹੈ ਤਾਂ ਉਹ ਚੰਨੀ ਦੇ ਨਾਲ ਹੈ। ਲੋਕਾਂ ’ਚ ਚੰਨੀ ਲਈ ਬਹੁਤ ਉਤਸ਼ਾਹ ਹੈ। ਅਸੀਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹਾਂ ਤੇ ਅਸੀਂ ਉਨ੍ਹਾਂ ਦੇ ਨਾਲ ਹਾਂ। ਉਹ ਜੋ ਵੀ ਡਿਊਟੀ ਸੌਂਪਦੇ ਹਨ, ਸਾਡਾ ਭਾਈਚਾਰਾ ਉਨ੍ਹਾਂ ਦੇ ਪਿੱਛੇ ਇਕ ਮਜ਼ਬੂਤ ਥੰਮ੍ਹ ਵਾਂਗ ਖੜ੍ਹਾ ਹੈ ਤੇ ਅਸੀਂ ਉਨ੍ਹਾਂ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਵਾਂਗੇ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸੰਬੰਧੀ ਸੰਗਤ ਅੰਦਰ ਦ੍ਰਿੜ੍ਹ ਨਿਸ਼ਚਾ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ-ਧਾਮੀ ਅਗਲੀ ਖ਼ਬਰ ਮੁੱਖ ਮੰਤਰੀ ਸੈਣੀ ਵਲੋਂ ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੇ ਖਾਤਿਆਂ ’ਚ 1,582.14 ਕਰੋੜ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।