06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮਾਨ ਸਰਕਾਰ ਨੇ ਪੰਜਾਬ ਨੂੰ ਡੂੰਘੇ ਵਿੱਤੀ ਸੰਕਟ ਵੱਲ ਧੱਕਿਆ-ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 13-07-2026

ਚੰਡੀਗੜ੍ਹ, 12 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ 1,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਸੰਬੰਧੀ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਮਾਲੀਆ ਵਿਚ ਲਗਾਤਾਰ ਵਾਧੇ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਵਾਰ-ਵਾਰ ਕਰਜ਼ਾ ਲੈਣਾ ਉਸ ਦੀ ਆਰਥਿਕ ਨਾਕਾਮੀ ਦਾ ਸਬੂਤ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲਗਾਤਾਰ ਕਰਜ਼ਿਆਂ ਕਾਰਨ ਪੰਜਾਬ ਦੀ ਵਿੱਤੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ 10 ਜੁਲਾਈ, 2026 ਨੂੰ 7.55 ਫ਼ੀਸਦੀ ਪੰਜਾਬ ਐਸ.ਜੀ.ਐਸ.-2033 ਦੇ ਮੁੜ ਜਾਰੀਕਰਨ ਰਾਹੀਂ 1,000 ਕਰੋੜ ਰੁਪਏ ਦਾ ਕਰਜ਼ਾ ਲੈਣ ਲਈ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੇ ਜਾ ਰਹੇ ਮਾਲੀਆ ਵਾਧੇ ਦੇ ਦਾਅਵਿਆਂ ਦੀ ਹਕੀਕਤ ਸਾਹਮਣੇ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਜੀ.ਐਸ.ਟੀ., ਵੈਟ ਅਤੇ ਆਬਕਾਰੀ ਮਾਲੀਏ ਵਿਚ ਰਿਕਾਰਡ ਵਾਧਾ ਹੋਇਆ ਹੈ ਤਾਂ ਫਿਰ ਸਰਕਾਰ ਨੂੰ ਲਗਾਤਾਰ ਬਾਜ਼ਾਰ ਤੋਂ ਕਰਜ਼ਾ ਚੁੱਕਣ ਦੀ ਲੋੜ ਕਿਉਂ ਪੈ ਰਹੀ ਹੈ।

ਪਿਛਲੀ ਖ਼ਬਰ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਹੁਣ ਨਕਦੀ ਨਾ ਹੋਣ ’ਤੇ ਵੀ ਮਿਲੇਗੀ ਟਿਕਟ ਅਗਲੀ ਖ਼ਬਰ ਆਸਟ੍ਰੇਲੀਆ ’ਚ ਕਤਲ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।