07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮਾਮਲਾ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀ ਦਾ-ਜਸ਼ਨਦੀਪ ਨੂੰ ਕੈਨੇਡਾ ਤੋਂ ਦੇਸ਼ ਨਿਕਾਲੇ ਦੇ ਹੁਕਮ

ਅਜੀਤ ਡੈਸਕ 13-07-2026

ਵੈਨਕੂਵਰ, 12 ਜੁਲਾਈ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ’ਚ ਪ੍ਰਸਿੱਧ ਹਾਸਰਸ ਕਲਾਕਾਰ ਕਪਿਲ ਸ਼ਰਮਾ ਦੇ ਕੈਫੇ ’ਤੇ ਹੋਈ ਗੋਲੀਬਾਰੀ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬੀ ਨੌਜਵਾਨ ਜਸ਼ਨਦੀਪ ਸਿੰਘ ਨੂੰ ਕੈਨੇਡਾ ਤੋਂ ਦੇਸ਼ ਨਿਕਾਲੇ ਦੇ ਹੁਕਮ ਦਿੱਤੇ ਜਾਣ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਇਮੀਗ੍ਰੇਸ਼ਨ ਟ੍ਰਿਬਿਊਨਲ ਨੇ ਜਸ਼ਨਦੀਪ ਸਿੰਘ ਨੂੰ ਦੇਸ਼ ’ਚ ਰਹਿਣ ਦੇ ਅਯੋਗ ਕਰਾਰ ਦਿੰਦਿਆਂ ਉਸ ਨੂੰ ਭਾਰਤ ਵਾਪਸ ਭੇਜਣ ਦਾ ਫ਼ੈਸਲਾ ਸੁਣਾਇਆ ਹੈ। ਦੱਸਿਆ ਜਾ ਰਿਹਾ ਹੈ ਸਾਲ 2022 ’ਚ ਜਸ਼ਨਦੀਪ ਸਿੰਘ ਵਿਦਿਆਰਥੀ ਵਜੋਂ ਕੈਨੇਡਾ ਆਇਆ ਸੀ। ਅਧਿਕਾਰੀਆਂ ਵੱਲੋਂ ਟ੍ਰਿਬਿਊਨਲ ਅੱਗੇ ਪੇਸ਼ ਕੀਤੀ ਗਈ ਜਾਣਕਾਰੀ ’ਚ ਦੋਸ਼ ਲਾਇਆ ਗਿਆ ਕਿ ਜਸ਼ਨਦੀਪ ਸਿੰਘ ਨੇ ਆਪਣੇ ਇਕ ਦੋਸਤ ਦੀ ਹਥਿਆਰ ਪੁਲਿਸ ਤੋਂ ਲੁਕਾਉਣ ਵਿੱਚ ਕਥਿਤ ਤੌਰ ’ਤੇ ਮਦਦ ਕੀਤੀ ਸੀ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਉਕਤ ਹਥਿਆਰ ਦਾ ਸਬੰਧ ਸਰੀ ਸਥਿਤ ਕਪਿਲ ਸ਼ਰਮਾ ਦੇ ‘ਕੈਪਸ ਕੈਫੇ’ ਸਮੇਤ ਵੱਖ-ਵੱਖ ਥਾਵਾਂ ’ਤੇ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਨਾਲ ਹੋ ਸਕਦਾ ਹੈ।

ਪਿਛਲੀ ਖ਼ਬਰ ਰਾਸ਼ਟਰਪਤੀ ਟਰੰਪ ਦੇ ਨਜ਼ਦੀਕੀ ਲਿੰਡਸੀ ਗ੍ਰਾਹਮ ਨਹੀਂ ਰਹੇ, 71 ਸਾਲ ਦੀ ਉਮਰ ’ਚ ਹੋਇਆ ਦਿਹਾਂਤ ਅਗਲੀ ਖ਼ਬਰ ਸੜਕ ਹਾਦਸਿਆਂ ਵਿਚ ਹੁਣ ਸਰਕਾਰੀ ਏਜੰਸੀਆਂ ਵੀ ਹੋਣਗੀਆਂ ਜਵਾਬਦੇਹ, ਸੁਰੱਖਿਅਤ ਸੜਕ ਦਾ ਮਿਲੇਗਾ ਕਾਨੂੰਨੀ ਅਧਿਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।