10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਲੈ ਕੇ ਮੋਟਰ ਕਨੈਕਸ਼ਨ ਦੇਣ ਦਾ ਕੀ ਫ਼ਾਇਦਾ - ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 14-07-2026
ਚੰਡੀਗੜ੍ਹ, 13 ਜੁਲਾਈ (ਸੰਦੀਪ ਕੁਮਾਰ ਮਾਹਨਾ) –ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਰਕਾਰ ਵਲੋਂ ਮੋਟਰ ਕਨੈਕਸ਼ਨ ਦੇਣ ਦੀ ਪੇਸ਼ਕਸ਼ ਨੂੰ ਹਾਸੋਹੀਣਾ ਦੱਸਦਿਆਂ ਸਵਾਲ ਕੀਤਾ ਕਿ ਜਦੋਂ ਖੇਤੀ ਲਈ ਜ਼ਮੀਨ ਹੀ ਨਹੀਂ ਬਚੇਗੀ ਤਾਂ ਅਜਿਹੇ ਕਨੈਕਸ਼ਨਾਂ ਦਾ ਕਿਸਾਨਾਂ ਲਈ ਕੀ ਲਾਭ ਹੋਵੇਗਾ। ਢਿੱਲੋਂ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਖੇਤੀਯੋਗ ਜ਼ਮੀਨ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਬਦਲੇ ਵਿਚ ਮੋਟਰ ਕਨੈਕਸ਼ਨ ਦੇਣ ਦਾ ਐਲਾਨ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਸੂਬਾ ਪ੍ਰਧਾਨ ਢਿੱਲੋਂ ਨੇ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਿਸਾਨਾਂ ਨੇ ਲੈਂਡ ਪੂਲਿੰਗ ਨੀਤੀ ਦਾ ਡਟ ਕੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗੀ ਅਤੇ ਲੈਂਡ ਪੂਲਿੰਗ ਨੀਤੀ ਦਾ ਡਟ ਕੇ ਵਿਰੋਧ ਕਰੇਗੀ।
ਪਿਛਲੀ ਖ਼ਬਰ ਬੀਬੀ ਖਾਲੜਾ ਵਲੋਂ ਲੋਕ ਕਮਿਸ਼ਨ ਦੇ ਗਠਨ ਦੀ ਮੰਗ ਅਗਲੀ ਖ਼ਬਰ ਮੁੱਖ ਮੰਤਰੀ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਕਰ ਕੇ ਨਿਯੁਕਤੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।