05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

‘ਸਤਲੁਜ’ ਵਿਵਾਦ ਨੂੰ ਹੋਰ ਨਾ ਵਧਾਇਆ ਜਾਵੇ- ਡਾ. ਸਾਹਨੀ

ਅਜੀਤ ਡੈਸਕ 14-07-2026
ਚੰਡੀਗੜ੍ਹ, 13 ਜੁਲਾਈ (ਸੰਦੀਪ ਕੁਮਾਰ ਮਾਹਨਾ) –ਫ਼ਿਲਮ ‘ਸਤਲੁਜ’ ਨੂੰ ਲੈ ਕੇ ਉੱਠੇ ਵਿਵਾਦ ਦਰਮਿਆਨ ਰਾਜ ਸਭਾ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੂਬੇ ’ਚ ਸ਼ਾਂਤੀ ਤੇ ਸਮਾਜਿਕ ਸਦਭਾਵਨਾ ਨੂੰ ਪਹਿਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਪੰਜਾਬ ਦੇ ਇਤਿਹਾਸ ਦੇ ਇਕ ਵਿਸ਼ੇਸ਼ ਦੌਰ ਦੀ ਕਲਾਤਮਕ ਪੇਸ਼ਕਾਰੀ ਹੈ ਅਤੇ ਇਸ ਨੂੰ ਬੇਲੋੜੇ ਵਿਵਾਦ ਦਾ ਵਿਸ਼ਾ ਬਣਾਉਣ ਦੀ ਬਜਾਏ ਇਤਿਹਾਸ ਤੋਂ ਸਬਕ ਲੈ ਕੇ ਅੱਗੇ ਵਧਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਘਟਨਾਵਾਂ ’ਤੇ ਆਧਾਰਿਤ ਕਿਸੇ ਵੀ ਫ਼ਿਲਮ ਨੂੰ ਇਕ ਕਲਾਤਮਕ ਵਿਆਖਿਆ ਵਜੋਂ ਹੀ ਦੇਖਿਆ ਜਾਣਾ ਚਾਹੀਦਾ ਹੈ, ਨਾ ਕਿ ਪੁਰਾਣੇ ਜ਼ਖ਼ਮਾਂ ਨੂੰ ਮੁੜ ਹਰਾ ਕਰਨ ਜਾਂ ਸਮਾਜ ’ਚ ਨਵੀਆਂ ਵੰਡੀਆਂ ਪੈਦਾ ਕਰਨ ਦੇ ਸਾਧਨ ਵਜੋਂ।
ਪਿਛਲੀ ਖ਼ਬਰ ਮੋਰੀਗਾਉਂ (ਅਸਾਮ) ਵਿਖੇ ਅਗਲੀ ਖ਼ਬਰ ਪ੍ਰਵਾਸੀ ਔਰਤ ਨੇ ਤਿੰਨ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਖਾਧੀ, ਇਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।