04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਬੇਅਦਬੀ ਮਾਮਲੇ ’ਚ ਜ਼ਮਾਨਤ ’ਤੇ ਆਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਜੀਤ ਡੈਸਕ 15-07-2026

ਮੰਡੀ ਗੋਬਿੰਦਗੜ੍ਹ, 14 ਜੁਲਾਈ (ਰਾਜੇਸ਼ ਸ਼ਰਮਾ/ ਇਕਬਾਲਦੀਪ ਸੰਧੂ)-ਨੇੜਲੇ ਪਿੰਡ ਤੂਰਾਂ ਵਿਚ ਬੀਤੀ ਰਾਤ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਦਵਾਈ ਲੈ ਕੇ ਆਪਣੇ ਕਮਰੇ ਵਿਚ ਸੁੱਤਾ ਹੋਇਆ ਸੀ। ਰਾਤ ਕਰੀਬ 2 ਤੋਂ 3 ਵਜੇ ਦੇ ਵਿਚਕਾਰ ਉਸ ਨੂੰ ਬਚਾਓ-ਬਚਾਓ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਜਦੋਂ ਉਹ ਬਾਹਰ ਆਇਆ ਤਾਂ ਇਕ ਵਿਅਕਤੀ ਘਰ ਦੀ ਕੰਧ ਟੱਪ ਕੇ ਭੱਜਦਾ ਦਿਖਾਈ ਦਿੱਤਾ, ਜਦਕਿ ਉਸ ਦੇ ਪਿਤਾ ਖ਼ੂਨ ਨਾਲ ਲੱਥਪੱਥ ਹਾਲਤ ਵਿਚ ਪਏ ਸਨ। ਡੀ.ਐਸ.ਪੀ. ਅਮਲੋਹ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਵਲੋਂ ਕਤਲ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਮੁਤਾਬਿਕ ਮੇਵਾ ਸਿੰਘ ਖ਼ਿਲਾਫ਼ ਸਾਲ 2020 ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਕਥਿਤ ਬੇਅਦਬੀ ਨਾਲ ਸੰਬੰਧਿਤ ਇਕ ਮਾਮਲਾ ਦਰਜ ਹੋਇਆ ਸੀ, ਜਿਸ ਵਿਚ ਉਹ ਜੇਲ੍ਹ ਵਿਚ ਵੀ ਰਹਿ ਚੁੱਕਾ ਸੀ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਕਤਲ ਦੇ ਅਸਲ ਕਾਰਨਾਂ ਬਾਰੇ ਜਾਂਚ ਤੋਂ ਬਾਅਦ ਹੀ ਕੋਈ ਨਤੀਜਾ ਕੱਢਿਆ ਜਾਵੇਗਾ।

ਪਿਛਲੀ ਖ਼ਬਰ ਕਮਰੇ ਦੀ ਛੱਤ ਡਿਗਣ ਨਾਲ ਮਾਂ-ਪੁੱਤ ਦੀ ਮੌਤ ਅਗਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਨੇ ਵੱਖ-ਵੱਖ ਥਾਈਂ 5 ਘੰਟੇ ਲਈ ਟੋਲ ਪਲਾਜ਼ੇ ਕੀਤੇ ਟੋਲ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।