04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 15-07-2026

ਤਲਵੰਡੀ ਸਾਬੋ, 14 ਜੁਲਾਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ’ਚ ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ (24) ਪੁੱਤਰ ਸੁਦਾਗਰ ਸਿੰਘ ਵਾਸੀ ਵਾਰਡ ਨੰਬਰ 10 ਤਲਵੰਡੀ ਸਾਬੋ ਦੀ ਲੰਘੀ ਸ਼ਾਮ ਘਰ ਦੇ ਇਕ ਕੋਨੇ ’ਚੋਂ ਲਾਸ਼ ਮਿਲੀ। ਉਸ ਦੀ ਮ੍ਰਿਤਕ ਦੇਹ ਕੋਲ ਸਰਿੰਜ ਪਈ ਹੋਣ ਤੇ ਅੰਦੇਸ਼ਾਂ ਪ੍ਰਗਟਾਇਆ ਗਿਆ ਕਿ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਮ੍ਰਿਤਕ ਦੇ ਪਿਤਾ ਸੁਦਾਗਰ ਸਿੰਘ ਅਤੇ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਬੰਸ ਸਿੰਘ ਅਨੁਸਾਰ ਪਿਛਲੇ ਕੁਝ ਸਮੇਂ ’ਚ ਹੀ ਇਸ ਇਤਿਹਾਸਕ ਨਗਰ ’ਚ ਕਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ ਹਨ ਤੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੱਕ ਪਹੁੰਚ ਵੀ ਕੀਤੀ ਪਰ ਕੋਈ ਠੋਸ ਕਾਰਵਾਈ ਅੱਜ ਤੱਕ ਨਹੀਂ ਹੋਈ। ਥਾਣਾ ਮੁਖੀ ਅਮਰੀਕ ਸਿੰਘ ਅਨੁਸਾਰ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ ਤੇ ਨਸ਼ਾ ਕਿਥੋਂ ਲਿਆਂਦਾ ਗਿਆ। ਇਸ ਦੀ ਪੜ੍ਹਤਾਲ ਕਰਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਪਿਛਲੀ ਖ਼ਬਰ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਸਰਹੱਦ ਪਾਰ ਤੋਂ ਪੁੱਜੀ 240 ਕਰੋੜ ਦੀ ਹੈਰੋਇਨ ਦੀ ਖੇਪ ਬਰਾਮਦ-2 ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।