04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜ਼ਹਿਰੀਲੀ ਦਵਾਈ ਨਿਗਲਣ ਦੇ ਮਾਮਲੇ ’ਚ ਮਾਂ ਤੇ ਇਕ ਹੋਰ ਧੀ ਦੀ ਮੌਤ

ਅਜੀਤ ਡੈਸਕ 15-07-2026

ਕਪੂਰਥਲਾ, 14 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਮੱਲੂ ਕਾਦਰਾਬਾਦ ਵਿਖੇ ਘਰੇਲੂ ਝਗੜੇ ਤੋਂ ਬਾਅਦ ਬੀਤੀ ਦੇਰ ਰਾਤ ਇਕ ਪ੍ਰਵਾਸੀ ਔਰਤ ਨੇ ਕਥਿਤ ਤੌਰ ’ਤੇ ਆਪਣੇ ਤਿੰਨ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਸੀ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਇਲਾਜ ਦੌਰਾਨ ਇਕ ਲੜਕੀ ਦੀ ਮੌਤ ਹੋ ਗਈ ਸੀ, ਜਦਕਿ ਤਿੰਨਾਂ ਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਸੀ, ਜਿਥੇ ਇਲਾਜ ਦੌਰਾਨ ਮਾਂ ਤੇ ਇਕ ਹੋਰ ਧੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਪ੍ਰਵਾਸੀ ਔਰਤ ਸੰਤੋਸ਼ ਦੇਵੀ ਵਲੋਂ ਆਪਣੇ ਤਿੰਨ ਬੱਚਿਆਂ ਲੜਕੀ ਅੰਮਿ੍ਤਾ (8), ਖ਼ੁਸ਼ੀ (6) ਤੇ 2 ਸਾਲਾਂ ਬੱਚੇ ਅਜੀਤ ਕੁਮਾਰ ਸਮੇਤ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ, ਜਿਸ ਵਿਚੋਂ ਇਕ ਲੜਕੀ ਖ਼ੁਸ਼ੀ ਦੀ ਮੌਤ ਸਿਵਲ ਹਸਪਤਾਲ ਕਪੂਰਥਲਾ ਵਿਚ ਹੋ ਗਈ ਸੀ ਅਤੇ ਬਾਅਦ ਵਿਚ ਅੰਮ੍ਰਿਤਸਰ ਮੈਡੀਕਲ ਵਿਖੇ ਸੰਤੋਸ਼ ਦੇਵੀ ਤੇ 8 ਸਾਲਾ ਲੜਕੀ ਅੰਮਿ੍ਤਾ ਦੀ ਵੀ ਮੌਤ ਹੋ ਗਈ ਹੈ।

ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਕੀਤੀ ਇਨਸਾਫ ਦੀ ਮੰਗ-ਵਡਾਲਾ ਅਗਲੀ ਖ਼ਬਰ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।