ਹੰਬੜਾਂ, 15 ਜੁਲਾਈ (ਮੇਜਰ ਹੰਬੜਾਂ)-ਕੈਨੇਡਾ ਦੇ ਐਡਮਿੰਟਨ ’ਚ 132 ਐਵੇਨਿਊ ਅਤੇ 82 ਸਟ੍ਰੀਟ ਦੇ ਨੇੜੇ ਇਕ ਤਿੰਨ ਮੰਜ਼ਿਲਾ ਅਪਾਰਮੈਂਟ ਅਤੇ ਕਮਰਸ਼ੀਅਲ ਇਮਾਰਤ ’ਚ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰਿਆ, ਜਿਸ ਵਿਚ ਤੀਜੀ ਮੰਜ਼ਿਲ ’ਤੇ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਆਲੀਵਾਲ ਦੇ ਬਜ਼ੁਰਗ ਜੋੜੇ ਦੀ ਅੱਗ ਲੱਗਣ ਨਾਲ ਦਰਦਨਾਕ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਬਜ਼ੁਰਗ ਜੋੜੇ ਦੀ ਪਛਾਣ ਮੇਜਰ ਸਿੰਘ ਭੰਡਾਲ (82) ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ (80) ਕਨੇਚ ਵਾਲਿਆ ਵਜੋਂ ਹੋਈ ਹੈ। ਮ੍ਰਿਤਕ ਜੋੜੇ ਦੇ ਭਤੀਜੇ ਪੰਚ ਜਗਪਾਲ ਸਿੰਘ ਭੋਲਾ (ਟੈਂਟ ਵਾਲੇ) ਤੇ ਹੋਰ ਪਰਿਵਾਰਕ ਮੈਂਬਰਾਂ ਦੇ ਨਾਲ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਨੇ ਦੁਖੀ ਮਨ ਨਾਲ ਦੱਸਿਆ ਕਿ ਮੇਜਰ ਸਿੰਘ ਭੰਡਾਲ ਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਆਪਣੀ ਬੇਟੀ ਸੰਦੀਪ ਕੌਰ ਕੋਲ ਲੰਮੇ ਸਮੇਂ ਤੋਂ ਕੈਨੇਡਾ ’ਚ ਰਹਿ ਰਹੇ ਸਨ।
ਕੈਨੇਡਾ ’ਚ ਇਮਾਰਤ ’ਚ ਲੱਗੀ ਅੱਗ ਦੀ ਲਪੇਟ ’ਚ ਆ ਕੇ ਬਜ਼ੁਰਗ ਜੋੜੇ ਦੀ ਮੌਤ
ਅਜੀਤ ਡੈਸਕ
16-07-2026