05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸ਼ਸ਼ੀ ਥਰੂਰ ਵਲੋਂ ਸੋਨਮ ਵਾਂਗਚੁਕ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ

ਅਜੀਤ ਡੈਸਕ 16-07-2026

ਨਵੀਂ ਦਿੱਲੀ, 15 ਜੁਲਾਈ (ਏਜੰਸੀ)-ਨੀਟ ਪ੍ਰੀਖਿਆ ’ਚ ਹੋਈਆਂ ਬੇਨਿਯਮੀਆਂ ਖ਼ਿਲਾਫ਼ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਸੀਨੀਅਰ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਬੁੱਧਵਾਰ ਨੂੰ ਪ੍ਰਸਿੱਧ ਸਮਾਜਿਕ ਕਾਰਕੁਨ ਸੋਨਮ ਵਾਂਗਚੁੱਕ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਭਾਵੁਕ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪ੍ਰਦਰਸ਼ਨਕਾਰੀਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰੇ। ਥਰੂਰ ਨੇ ਕਿਹਾ ਕਿ ਨੌਜਵਾਨਾਂ ਨਾਲ ਗੱਲਬਾਤ ਦਾ ਹੱਥ ਵਧਾਉਣਾ ਕੋਈ ਕਮਜ਼ੋਰੀ ਨਹੀਂ, ਸਗੋਂ ਸਿਆਣਪ ਅਤੇ ਚੰਗੀ ਰਾਜਨੀਤੀ ਦੀ ਨਿਸ਼ਾਨੀ ਹੈ। ਐਕਸ ’ਤੇ ਸਾਂਝੀ ਕੀਤੀ ਇਕ ਖੁੱਲ੍ਹੀ ਚਿੱਠੀ ’ਚ ਤਿਰੂਵਨੰਤਪੁਰਮ ਤੋਂ ਸੰਸਦ ਮੈਂਬਰ ਥਰੂਰ ਨੇ ਲਿਖਿਆ ਕਿ ਸੋਮਵਾਰ ਤੋਂ ਸੰਸਦ ਦਾ ਇਜਲਾਸ ਮੁੜ ਸ਼ੁਰੂ ਹੋਣ ਜਾ ਰਿਹਾ ਹੈ, ਜਿਥੇ ਲੋਕਤੰਤਰ ਦੇ ਸਭ ਤੋਂ ਵੱਡੇ ਮੰਚ ’ਤੇ ਵਿਦਿਆਰਥੀਆਂ ਦੇ ਇਸ ਅਹਿਮ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੱਸਿਆ ਦਾ ਹੱਲ ਸੰਸਦ ’ਚ ਹੋਣਾ ਚਾਹੀਦਾ ਹੈ, ਨਾ ਕਿ ਮਰਨ ਵਰਤ ’ਤੇ ਬੈਠ ਕੇ। ਕ੍ਰਿਪਾ ਕਰਕੇ ਮੇਰੀ ਬੇਨਤੀ ਨੂੰ ਪ੍ਰਵਾਨ ਕਰੋ।

ਪਿਛਲੀ ਖ਼ਬਰ ਬੇਅਦਬੀ ਦੀਆਂ ਘਟਨਾਵਾਂ ਦਾ ਨਾ ਰੁਕਣਾ ਬਹੁਤ ਹੀ ਮੰਦਭਾਗਾ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਓ.ਟੀ.ਟੀ. ਪਲੇਟਫਾਰਮਾਂ ਲਈ ਆਈ.ਟੀ ਨਿਯਮਾਂ ’ਚ ਬਦਲਾਅ ਅਤੇ ਜ਼ੀ5 ’ਤੇ ਕਾਰਵਾਈ ਸੰਬੰਧੀ ਵਿਚਾਰ ਕਰ ਰਹੀ ਸਰਕਾਰ-ਸੂਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।